- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਇਸ਼ਾਂਕ ਨੇ ਚੱਬੇਵਾਲ ਅਤੇ ਭਾਮ ਵਿਖੇ ਵੰਡੇ ਸਿਹਤ ਬੀਮਾ ਯੋਜਨਾ ਦੇ ਕਾਰਡ.

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ
ਚੱਬੇਵਾਲ : ਚੱਬੇਵਾਲ ਅਤੇ ਪਿੰਡ ਭਾਮ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਲਾਭਪਾਤਰੀਆਂ ਨੂੰ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵੰਡੇ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਦੇ ਵਿੱਤੀ ਬੋਝ ਤੋਂ ਵੱਡੀ ਰਾਹਤ ਦਿੱਤੀ ਹੈ। ਜਿਸ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ। ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪਣ ਸਮੇਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਵਿਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲਗਭਗ 54.06 ਲੱਖ ਪਰਿਵਾਰ ਕਵਰ ਹੋ ਰਹੇ ਹਨ। ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਮੁਹੱਈਆ ਕਰਵਾਏ ਗਏ ਇਲਾਜ ਦੀ ਕੁੱਲ ਰਕਮ 1,300.14 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਵਿਧਾਇਕ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਯੋਗ ਵਿਅਕਤੀ ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਲਗਾਏ ਜਾ ਰਹੇ ਸਰਕਾਰੀ ਰਜਿਸਟ੍ਰੇਸ਼ਨ ਕੈਂਪਾਂ ਰਾਹੀਂ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਨੂੰ ਆਪਣਾ ਆਧਾਰ ਕਾਰਡ ਅਤੇ ਵੋਟਰ ਆਈ.ਡੀ. ਕਾਰਡ ਨਾਲ ਲੈ ਕੇ ਜਾਣਾ ਹੋਵੇਗਾ। ਇਸ ਮੌਕੇ ਇਸ ਮੌਕੇ ਸਰਪੰਚ ਰੀਨਾ ਸਿੱਧੂ, ਚਰਨਜੀਤ ਸਿੱਧੂ, ਸ਼ਿਵਰੰਜਨ ਸਿੰਘ ਰੋਮੀ, ਚੌਧਰੀ ਗੁਰਪ੍ਰੀਤ ਵੀ ਹਾਜ਼ਰ ਸਨ।