- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓ.ਬੀ.ਸੀ. ਦੇ ਸਹੀ ਇੰਦਰਾਜ ਨੂੰ ਲੈ ਕੇ ਕਾਂਗਰਸ ਵੱਲੋਂ ਡੀ.ਸੀ. ਨੂੰ ਮੰਗ ਪੱਤਰ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਜ਼ਿਲ੍ਹਾ ਓ.ਬੀ.ਸੀ. ਸੈੱਲ ਦੇ ਇੰਚਾਰਜ ਸਰਦਾਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਇੱਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਗਿਆ, ਜੋ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦੇ ਨਾਂ ਭੇਜਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਆਗੂ ਐਡਵੋਕੇਟ ਰਣਜੀਤ ਸਿੰਘ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ ‘ਸੈਂਸਸ ਆਫ਼ ਇੰਡੀਆ’ ਤਹਿਤ ਮਰਦਮਸ਼ੁਮਾਰੀ ਅਤੇ ਜਾਤੀ ਜਨਗਣਨਾ ਦਾ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦਾ ਦੂਜਾ ਫੇਜ਼ ਅਕਤੂਬਰ-ਨਵੰਬਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ।