- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਅਧੀਨ ਟੀਮਾਂ ਵੱਲੋਂ ਲਾਰਵਾ ਕੀਤਾ ਨਸ਼ਟ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਘਰ-ਘਰ ਜਾ ਕੇ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਅਧੀਨ ਸਰਗਰਮੀਆਂ ਕੀਤੀਆਂ ਗਈਆਂ। ਇਸ ਮੌਕੇ ਟੀਮਾਂ ਵੱਲੋਂ 1487 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 67 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਨਸ਼ਟ ਕੀਤਾ ਗਿਆ। ਲੋੜ ਅਨੁਸਾਰ ਉੱਚਿਤ ਲਾਰਵੀਸਾਈਡ ਦਾ ਛਿੜਕਾਅ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟੀਮ ਵਿਚ ਰਵਿੰਦਰ ਜੱਸਲ, ਬਲਵੀਰ ਕੌਰ, ਰੋਹਿਤ ਸ਼ਰਮਾ, ਅਜੈ, ਬਰੀਡਿੰਗ ਚੈੱਕਰ ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵੀ ਹਾਜ਼ਰ ਸਨ। ਇਸ ਸਬੰਧੀ ਡਾ. ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਘਰ, ਦਫ਼ਤਰ ਅਤੇ ਆਸ-ਪਾਸ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ 9 ਟੀਮਾਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰਸਰੀਆਂ ਅਤੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕਰਦੀਆਂ ਹਨ। ਟੀਮਾਂ ਵੱਲੋਂ 1487 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 67 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਨ੍ਹਾਂ ਕੰਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਉਨ੍ਹਾਂ ਵਿੱਚੋਂ ਪਾਣੀ ਕੱਢ ਕੇ ਲਾਰਵੇ ਨੂੰ ਨਸ਼ਟ ਕੀਤਾ ਗਿਆ ਉਹਨਾਂ ਦੱਸਿਆ ਕਿ ਜਿਲੇ ਵਿੱਚ ਹੁਣ ਤੱਕ 48 ਕੇਸ ਡੇਂਗੂ ਦੇ ਅਤੇ 4 ਕੇਸ ਚਿਕਨਗੁਨੀਆਂ ਦੇ ਰਿਪੋਰਟ ਹੋਏ ਹਨ।