- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਜਾਇਜ਼ਾ ਲਿਆ

ਰਜਿੰਦਰ ਸਿੰਘ, ਪੰਜਾਬੀ ਜਾਗਰਣ
ਦਸੂਹਾ : ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਦੀ ਅਗਵਾਹੀ ਹੇਠ ਸਿਵਲ ਹਸਪਤਾਲ ਦਸੂਹਾ ਦੀਆਂ ਟੀਮਾਂ ਵੱਲੋਂ ਜਿਨ੍ਹਾਂ ਵਾਰਡਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਉਨ੍ਹਾਂ ਏਰੀਆ ਵਿੱਚ ਘਰ-ਘਰ ਜਾ ਕੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਲਾਰਵਾ ਮਿਲਣ ਤੇ ਲਾਰਵੀ ਸਾਈਡ ਸਪਰੇਅ ਵੀ ਕੀਤੀ ਗਈ। ਇਸ ਮੌਕੇ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਅਚਾਨਕ ਦੌਰਾ ਕਰ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਟੀਮਾਂ ਦੁਆਰਾ ਕੀਤੇ ਜਾ ਰਹੇ ਘਰ-ਘਰ ਸਰਵੇ, ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਮਿਲਣ ਵਾਲੀਆਂ ਥਾਵਾਂ ਦੀ ਪਛਾਣ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਦਿੱਤੀ ਜਾ ਰਹੀ ਜਾਣਕਾਰੀ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਪਾਲ, ਲਵਪ੍ਰੀਤ ਸਿੰਘ, ਦਵਿੰਦਰ ਸਿੰਘ, ਕਮਲ ਕੁਮਾਰ, ਮਨਪ੍ਰੀਤ ਕੌਰ, ਕੌਰ, ਸੀਆ, ਸੈਰੀ, ਅਨੀਤਾ ਆਦਿ ਹਾਜ਼ਰ ਸਨ।