-

ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਪਾਰਕਾਂ ਦੀ ਦਿੱਖ ਬਦਲਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਜ਼ਿਲ੍ਹੇ ਦੇ ਪਿੰਡਾਂ 'ਚ ਮਗਨਰੇਗਾ ਯੋਜਨਾ ਤਹਿਤ ਬਲਾਕ ਪੱਧਰ 'ਤੇ ਪਾਰਕ ਬਣਾਏ ਜਾ ਰਹੇ ਹਨ। ਇਹ ਵਿਚਾਰ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਗਰੀਨ ਵਿਊ ਪਾਰਕ ਹੁਸ਼ਿਆਰਪੁਰ ਦਾ ਦੌਰਾ ਕਰਦਿਆਂ ਪ੫ਗਟਾਏ। ਇਸ ਦੌਰਾਨ ਐੱਸਡੀਐੱਮ ਹੁਸ਼ਿਆਰਪੁਰ ਅਮਰਪ੫ੀਤ ਕੌਰ ਸੰਧੂ ਅਤੇ ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

ਈਸ਼ਾ ਕਾਲੀਆ ਨੇ ਕਿਹਾ ਕਿ ਗਰੀਨ ਵਿਊ ਪਾਰਕ ਦੀ ਦਿੱਖ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸੋਨਾਲੀਕਾ ਦੇ ਸਹਿਯੋਗ ਨਾਲ ਬਦਲੀ ਜਾਵੇਗੀ, ਤਾਂ ਜੋ ਇਸ ਨੂੰ ਖਿੱਚ ਦਾ ਕੇਂਦਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਥੇ ਵੱਖ-ਵੱਖ ਫੁੱਲ-ਪੌਦਿਆਂ ਤੋਂ ਇਲਾਵਾ ਸਾਫ਼-ਸਫ਼ਾਈ ਤੇ ਫੁਹਾਰੇ ਆਦਿ ਲਗਾਏ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਕੱਕੋਂ 'ਚ ਸ੫ੀ ਸਿੱਧੀਵਿਨਾਇਕ ਪਾਰਕ ਗਰੀਨ ਵੈਲੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਕਾਲੋਨੀ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮਗਨਰੇਗਾ ਯੋਜਨਾ ਤਹਿਤ ਜ਼ਿਲ੍ਹੇ ਦੇ ਹਰ ਬਲਾਕ ਵਿੱਚ 15 ਪਾਰਕ ਬਣਾਏ ਜਾਣਗੇ, ਜਿਨ੍ਹਾਂ ਵਿੱਚੋਂ 39 ਪਾਰਕਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 7 ਪਾਰਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਕੀ ਵੀ ਜਲਦੀ ਤਿਆਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਾਰਕ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬਣਾਏ ਜਾ ਰਹੇ ਹਨ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਤੰਦਰੁਸਤੀ ਦਾ ਸੁਨੇਹਾ ਦਿੱਤਾ ਜਾ ਸਕੇ।

-

ਸੋਨਾਲੀਕਾ ਗਰੁੱਪ ਦੀ ਸੰਸਥਾ ਕਲੀਨ ਐਂਡ ਗਰੀਨ ਦਾ ਸਹਿਯੋਗ ਸ਼ਲਾਘਾਯੋਗ : ਡੀਸੀ

ਡਿਪਟੀ ਕਮਿਸ਼ਨਰ ਨੇ ਸੋਨਾਲੀਕਾ ਦੀ ਪ੫ਸ਼ੰਸਾ ਕਰਦਿਆਂ ਕਿਹਾ ਕਿ ਸੋਨਾਲੀਕਾ ਗਰੁੱਪ ਵਲੋਂ ਹਮੇਸ਼ਾਂ ਹੀ ਜ਼ਿਲ੍ਹੇ ਦੀ ਬਿਹਤਰੀ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਦੀ ਸੰਸਥਾ ਕਲੀਨ ਐਂਡ ਗਰੀਨ ਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਗਰੀਨ ਵੈਲੀ ਡਿਵੈਲਪਮੈਂਟ ਸੁਸਾਇਟੀ ਦੇ ਮੈਂਬਰਾਂ ਨੂੰ ਸੋਨਾਲੀਕਾ ਦੇ ਸਹਿਯੋਗ ਨਾਲ ਇਸ ਪਾਰਕ ਨੂੰ ਖੂਬਸੂਰਤ ਬਣਾਉਣ 'ਤੇ ਵਧਾਈ ਵੀ ਦਿੱਤੀ। ਇਸ ਮੌਕੇ ਐੱਸਕੇ ਪੋਮਰਾ, ਰਜਨੀਸ਼ ਸੰਦਲ, ਭਰਤ ਖੰਡੋਤਰਾ, ਸਤੀਸ਼ ਕੁਮਾਰ, ਰਜਨੀਸ਼ ਕੁਮਾਰ ਗੁਲਿਆਨੀ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।