- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਐਸਪੀ ਮਲਿਕ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਕੇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੜੀ ਹੀ ਗੰਭੀਰਤਾ ਨਾਲ ਇਸਦੀ ਜਾਂਚ ਕੀਤੀ ਤੇ ਪਾਇਆ ਕਿ ਬਹੁਤ ਸਾਰੇ ਕਰਮਚਾਰੀ ਜੇਲ੍ਹ 'ਚ ਬੈਠੇ ਗੈਂਗਸਟਰਾਂ ਨੂੰ ਮੋਬਾਈਲ ਅਤੇ ਨਸ਼ਾ ਸਪਲਾਈ ਕਰਦੇ ਸਨ ਜਿਸ ਦੀ ਚੈਨ ਨੂੰ ਤੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚੋਂ ਮਿਲ ਰਹੇ ਮੋਬਾਈਲ ਤੇ ਹੋਰ ਸਾਮਾਨ ਸਬੰਧੀ ਪੁਲਿਸ ਪੂਰੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ: ਬੀਤੀ ਦੇਰ ਰਾਤ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜੇਲ੍ਹ 'ਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੇ ਜੇਲ੍ਹ ਅੰਦਰੋਂ ਹੀ ਵੀਡੀਓ ਵਾਇਰਲ ਕਰ ਕੇ ਦੋਸ਼ ਲਗਾਏ ਸਨ ਕਿ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਜੇਲ੍ਹ 'ਚ ਉਸ ਕੋਲੋਂ ਨਸ਼ਾ ਵਿਕਵਾਉਂਦਾ ਹੈ ਤੇ ਗਲਤ ਕੰਮ ਕਰਵਾਉਂਦਾ ਹੈ। ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਸੀ। ਬੀਤੀ ਰਾਤ ਜ਼ਿਲ੍ਹਾ ਪੁਲਿਸ ਨੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਗ੍ਰਿਫ਼ਤਾਰੀ ਤੋਂ ਬਾਅਦ ਅੱਜ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਜੇਲ੍ਹ ਅੰਦਰੋਂ ਚਲਾਏ ਜਾ ਰਹੇ ਨੈੱਟਵਰਕ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਸਾਰਾ ਨੈੱਟਵਰਕ ਤੋੜ ਦਿੱਤਾ ਹੈ ਅਤੇ ਇਸ ਮਾਮਲੇ ’ਚ ਵਧੀਕ ਨਿਰੀਖ਼ਕ ਅਤੇ ਵਾਰਡਨ ਸਮੇਤ ਦਸ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬੀਤੇ ਦਿਨੀ ਹੁਸ਼ਿਆਰਪੁਰ ਦੀ ਜ਼ਿਲਾ ਜੇਲ ਵਿੱਚੋਂ ਇੱਕ ਮਨਪ੍ਰੀਤ ਮੰਨਾ ਨਾਮ ਦੇ ਵਿਅਕਤੀ ਦੀ ਜਿਹੜੀ ਵੀਡੀਓ ਵਾਇਰਲ ਹੋਈ ਸੀ ਜਿਸ ਦੇ ਵਿਚ ਉਸ ਨੇ ਜੇਲ੍ਹ ਪ੍ਰਸ਼ਾਸਨ ਉੱਤੇ ਨਸ਼ਾ ਵੇਚਣ ਤੇ ਮੋਬਾਈਲ ਦੇਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਦੱਸਿਆ ਕਿ ਉਸ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਪੁਲਿਸ ਨੇ ਇਕ ਟੀਮ ਦਾ ਗਠਨ ਕੀਤਾ ਕੀਤਾ ਸੀ। ਗਠਿਤ ਟੀਮ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਜੇਲ੍ਹ ਦੇ ਨਿਰੀਖ਼ਕ ਹਰਭਜਨ ਸਿੰਘ ਅਤੇ ਵਾਰਡਨ ਸਮੇਤ ਕਰਦੇ ਹੋਏ 12 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ ਜਿਸ ਵਿਚ ਅੱਜ ਅਸਿਸਟੈਂਟ ਜੇਲ੍ਹਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਐਸਐਸਪੀ ਮਲਿਕ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਕੇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੜੀ ਹੀ ਗੰਭੀਰਤਾ ਨਾਲ ਇਸਦੀ ਜਾਂਚ ਕੀਤੀ ਤੇ ਪਾਇਆ ਕਿ ਬਹੁਤ ਸਾਰੇ ਕਰਮਚਾਰੀ ਜੇਲ੍ਹ 'ਚ ਬੈਠੇ ਗੈਂਗਸਟਰਾਂ ਨੂੰ ਮੋਬਾਈਲ ਅਤੇ ਨਸ਼ਾ ਸਪਲਾਈ ਕਰਦੇ ਸਨ ਜਿਸ ਦੀ ਚੈਨ ਨੂੰ ਤੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚੋਂ ਮਿਲ ਰਹੇ ਮੋਬਾਈਲ ਤੇ ਹੋਰ ਸਾਮਾਨ ਸਬੰਧੀ ਪੁਲਿਸ ਪੂਰੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਚ ਹੋਰ ਅੱਗੇ ਹਲੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਕਿਸੇ ਦਾ ਵੀ ਕੋਈ ਲਿੰਕ ਨਿਕਲਦਾ ਹੈ ਤਾਂ ਉਸ 'ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਜੇਲ੍ਹ ਅੰਦਰ ਹੋ ਰਹੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ ਪੈ ਜਾਵੇਗੀ। ਇਸ ਮੌਕੇ ਪੁਲਿਸ ਦੇ ਆਹਲਾ ਅਫਸਰ ਵੀ ਹਾਜ਼ਰ ਸਨ।