ਡੇਰਾ ਬਾਬਾ ਨਾਨਕ ਪੁਲਿਸ ਦੀ ਵੱਡੀ ਕਾਰਵਾਈ : ਨਾਜਾਇਜ਼ ਪਿਸਟਲ ਤੇ 5 ਜਿੰਦਾ ਰੌਂਦ ਸਮੇਤ ਇੱਕ ਕਾਬੂ
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਮਨਜੋਤ ਸਿੰਘ ਵਾਸੀ ਪਿੰਡ ਮੰਗੀਆਂ ਦੇ ਕੋਲ ਨਾਜਾਇਜ਼ ਪਿਸਟਲ ਹੈ ਜਿਸ ’ਤੇ ਪੁਲਿਸ ਵਲੋਂ ਪਿੰਡ ਮੰਗੀਆਂ ਤੋਂ ਹਰਮਨਜੋਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਨਾਜਾਇਜ਼ ਪਿਸਟਲ 32 ਬੋਰ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ।
Publish Date: Wed, 03 Jun 2026 02:46 PM (IST)
Updated Date: Wed, 03 Jun 2026 02:53 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਨਾਜਾਇਜ਼ ਪਿਸਟਲ ਅਤੇ 5 ਜਿੰਦਾ ਰੌਂਦ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਮਨਜੋਤ ਸਿੰਘ ਵਾਸੀ ਪਿੰਡ ਮੰਗੀਆਂ ਦੇ ਕੋਲ ਨਾਜਾਇਜ਼ ਪਿਸਟਲ ਹੈ ਜਿਸ ’ਤੇ ਪੁਲਿਸ ਵਲੋਂ ਪਿੰਡ ਮੰਗੀਆਂ ਤੋਂ ਹਰਮਨਜੋਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਨਾਜਾਇਜ਼ ਪਿਸਟਲ 32 ਬੋਰ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।