ਹਰਪਾਲ ਭੱਟੀ, ਗੜ੍ਹਦੀਵਾਲਾ : ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਬਚਨਵੱਧ ਹੈ ਤੇ ਰਾਜ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਸਰਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਲੋਂ ਜੱਟ ਮਹਾਸਭਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਰਪੰਚ ਹਰਦੀਪ ਸਿੰਘ ਪੈਂਕੀ ਦੇ ਗ੍ਹਿ ਵਿਖੇ ਰੱਖੇ ਸਮਾਗਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਅੰਦਰੋਂ ਬੇਰੁਜ਼ਗਾਰੀ ਖਤਮ ਕਰਨ ਲਈ ਵੱਡੇ ਪੱਧਰ ਤੇ ਵੱਖ-ਵੱਖ ਵਿਭਾਗਾਂ 'ਚ ਨੌਜਵਾਨਾਂ ਨੌਕਰੀਆਂ ਦੇਣ ਲਈ ਅਨੇਕਾਂ ਪ੍ਰਕਾਰ ਦੀਆਂ ਯੋਜਨਾਵਾਂ ਤਿਆਰ ਤਿਆਰ ਕੀਤੀਆਂ ਜਾ ਰਹੀਆਂ ਹਨ, ਤਾਂ ਕਿ ਪੜ੍ਹੇ ਲਿਖੇ ਨੌਜਵਾਨ ਨੂੰ ਰੁਜ਼ਗਾਰ ਦੇ ਸਾਧਨ ਪ੍ਰਰਾਪਤ ਹੋ ਸਕਣ। ਉਨ੍ਹਾਂ ਆਖਿਆ ਕਿ ਆਉਣ ਵਾਲੇ ਸਮੇਂ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵੱਡੇ-ਵੱਡ ਪ੍ਰਰਾਜੈਕਟ ਲਗਵਾਉਣ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ, ਤਾਂ ਕਿ ਸੂਬੇ ਖੁਸ਼ਹਾਲੀ ਤੇ ਤਰੱਕੀ ਦੀਆਂ ਮੰਜ਼ਲਾਂ ਵੱਲ ਕਦਮ ਪੁੱਟ ਸਕੇ। ਉਨ੍ਹਾਂ ਕਿਹਾ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਪਿੱਛਲੇ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਤਬਾਹ ਕਰਨ 'ਚ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਜਿੱਥੇ ਸੂਬਾ ਵਿਕਾਸ ਪੱਖੋਂ ਕਾਫੀ ਪੱਛੜਿਆ ਉੱਥੇ ਆਰਥਿਕ ਪੱਖੋਂ ਵੀ ਕਾਫੀ ਕਮਜ਼ੋਰ ਹੋਇਆ। ਇਸ ਕਰ ਕੇ ਸੂਬੇ ਅੰਦਰ ਵਿਕਾਸ ਕਾਰਜ਼ਾਂ ਦੇ ਕੰਮ ਚਾਲੂ ਕਰਨ ਲਈ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਸੂਬੇ ਨੂੰ ਆਰਥਿਕ ਪੱਖੋਂ ਤੇ ਵਿਕਾਸ ਪੱਖੋਂ ਜਲਦ ਹੀ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਅੱਗੇ ਆਖਿਆ ਕਿ ਪੰਜਾਬ ਅੰਦਰ ਹਮੇਸ਼ਾਂ ਕਾਂਰਗਸ ਸਰਕਾਰ ਦੇ ਰਾਜ ਵੇਲੇ ਹੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲੀਆਂ। ਇਸ ਮੌਕੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਸਰਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਲੋਂ ਪਿੰਡ ਡੱਫਰ ਦੇ ਕਿਸਾਨਾਂ ਦੀ ਸਹੂਲਤ ਲਈ ਸੰਚਾਈ ਟਿਊੱਬਵੈਲ ਤਿੰਨ ਮਹੀਨੇ ਦੇ ਅੰਦਰ-ਅੰਦਰ ਲਗਵਾਉਣ ਤੇ ਪਿੰਡ ਬਡਿਆਲ ਤੋਂ ਡੱਫਰ ਨੂੰ ਜਾਂਦੀ ਸੜਕ ਦੀ ਸਪੈਸ਼ਲ ਰਿਪੇਅਰ ਕਰਵਾਉਣ ਦਾ ਐਲਾਨ ਕੀਤਾ। ਇਸ ਮੌਕੇ ਸਰਪੰਚ ਹਰਦੀਪ ਸਿੰਘ ਵਲੋਂ ਸੰਗਤ ਸਿੰਘ ਗਿਲਜੀਆਂ ਸਮੇਤ ਸਮਾਰੋਹ ਦੌਰਾਨ ਪੁੱਜੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ, ਬਲਾਕ ਪ੍ਰਧਾਨ ਕੈਂਪ.ਬਹਾਦਰ ਸਿੰਘ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਜ਼ਿਲ੍ਹਾ ਵਾਈਸ ਪ੍ਰਧਾਨ ਸਤਨਾਮ ਸਿੰਘ ਡੱਫਰ, ਸਰਪੰਚ ਹਰਵਿੰਦਰ ਸਿੰਘ ਸਰਾਈ, ਵਾਈਸ ਚੇਅਰਮੈਨ ਬੀਬੀ ਸੁਖਵਿੰਦਰ ਕੌਰ ਬਾਹਲਾ, ਸਾਬਕਾ ਬਲਾਕ ਸੰਮਤੀ ਮੈਂਬਰ ਨਰਿੰਦਰ ਕੌਰ ਸਹੋਤਾ, ਪੰਚਾਇਤ ਮੈਂਬਰ ਸੁਰਜੀਤ ਸਿੰਘ, ਪੰਚਾਇਤ ਮੈਂਬਰ ਹਰਜੀਤ ਸਿੰਘ, ਚਰਨਜੀਤ ਕੌਰ, ਜਸਵਿੰਦਰ ਕੌਰ, ਅਮਨਦੀਪ ਸਿੰਘ, ਚਰਨਜੀਤ ਸਿੰਘ, ਜੋਗਿੰਦਰ ਸਿੰਘ, ਸੂਬੇਦਾਰ ਤਰਸੇਮ ਸਿੰਘ, ਅਜੀਤ ਸਿੰਘ, ਨੰਬਰਦਾਰ ਸੋਹਣ ਸਿੰਘ, ਸੁਖਜਿੰਦਰ ਸਿੰਘ ਭੱਟੋ, ਬਲਵੀਰ ਸਿੰਘ ਰਾਣਾ, ਪੰਡਿਤ ਰਾਧੇ ਸ਼ਾਮ, ਤਰਲੋਚਨ ਸਿੰਘ, ਸੇਵਾ ਸਿੰਘ ਸਮੇਤ ਭਾਰੀ ਗਿਣਤੀ 'ਚ ਮੋਹਤਵਾਰ ਵਿਅਕਤੀ ਹਾਜ਼ਰ ਸਨ ।