ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ : ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਲਗਨ ਅਤੇ ਮਿਹਨਤ ਸਦਕਾ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਇਸੇ ਲੜੀ ਵਿਚ ਐੱਮਏ ਪੰਜਾਬੀ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿਚ ਜਗ੍ਹਾ ਬਣਾ ਕੇ ਕਾਲਜ ਦਾ ਮਾਣ ਬਰਕਰਾਰ ਰੱਖਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪਿੰ੍ਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਐੱਮਏ ਪੰਜਾਬੀ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਦੀਕਸ਼ਾ ਰਾਣੀ ਨੇ 89.6 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਯੂਨੀਵਰਸਿਟੀ 'ਚੋਂ ਦੂਜਾ ਤੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ੍ਹ ਵਿਦਿਆਰਥਣ ਕਿਰਨਪ੍ਰਰੀਤ ਕੌਰ ਨੇ 89.4 ਫ਼ੀਸਦੀ ਅੰਕ ਲੈ ਕੇ ਯੂਨੀਵਰਸਿਟੀ 'ਚੋਂ ਤੀਜਾ ਤੇ ਜ਼ਿਲ੍ਹੇ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਜਦਕਿ ਵਿਦਿਆਰਥਣ ਸੁਸ਼ਮਾ ਰਾਣੀ ਨੇ 87.3 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਛੇਵਾਂ ਅਤੇ ਜ਼ਿਲ੍ਹੇ ਭਰ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਸਮੇਂ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼ੋ੍ਮਣੀ ਕਮੇਟੀ, ਮੈਨੇਜਰ ਸੁਰਜੀਤ ਸਿੰਘ ਭੱਟੀਆਂ, ਕੁਲਦੀਪ ਸਿੰਘ ਬਰਿਆਣਾ, ਸਤਪਾਲ ਸਿੰਘ, ਹਰਪਾਲ ਸਿੰਘ, ਹਰਿੰਦਰਜੀਤ ਸਿੰਘ, ਹਰਮਨਜੀਤ ਸਿੰਘ ਚੱਕ, ਦਵਿੰਦਰ ਸਿੰਘ, ਗੁਰਦੀਪ ਸਿੰਘ ਐਡਵੋਕੇਟ, ਅਜੀਤ ਸਿੰਘ ਸਚਦੇਵਾ ਨੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸੋਨੀਆ ਦੇਵੀ, ਡਾ. ਮਨਿੰਦਰਜੀਤ ਕੌਰ, ਡਾ. ਸੁਖਵਿੰਦਰ ਕੌਰ, ਸਹਾਇਕ ਪੋ੍. ਅੰਜੂ ਬਾਲਾ, ਸਹਾਇਕ ਪੋ੍. ਦਵਿੰਦਰਜੀਤ ਕੌਰ, ਵਿਦਿਆਰਥਣਾਂ ਅਤੇ ਉਨਾਂ੍ਹ ਦੇ ਮਾਪਿਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪੇ੍ਰਿਆ।