- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਸ਼ਿਆਰਪੁਰ ਜ਼ਿਲ੍ਹੇ ‘ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਕੁੱਲ ਆਮਦ 2,30,260 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਦਕਿ ਹੁਣ ਤੱਕ ਕੁੱਲ 2,29,836 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੁੱਲ ਖਰੀਦ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 2,28,780 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ, ਜਦਕਿ ਨਿੱਜੀ ਖਰੀਦ ਤਹਿਤ 1,056 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।