- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦਾਂ ਅਤੇ ਮਹਾਨ ਸ਼ਖ਼ਸੀਅਤਾਂ ਦੇ ਬੁੱਤਾਂ ਦੀ ਸੰਭਾਲ ਤੋਂ ਅਸਮਰੱਥ ਨਗਰ ਨਿਗਮ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸਥਾਪਿਤ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਮਹਾਨ ਸ਼ਖ਼ਸੀਅਤਾਂ ਦੇ ਬੁੱਤਾਂ ਦੀ ਸੰਭਾਲ ਨੂੰ ਲੈ ਕੇ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਸ਼ਹਿਰ ਵਿੱਚ ਕਈ ਅਜਿਹੀਆਂ ਯਾਦਗਾਰਾਂ ਮੌਜੂਦ ਹਨ, ਜਿਨ੍ਹਾਂ ਨੂੰ ਸਥਾਪਿਤ ਕਰਨ ਸਮੇਂ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਸਮਾਂ ਬੀਤਣ ਦੇ ਨਾਲ ਇਨ੍ਹਾਂ ਦੀ ਸਾਂਭ-ਸੰਭਾਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਹਾਲਾਤ ਇਹ ਹਨ ਕਿ ਕਈ ਥਾਵਾਂ ’ਤੇ ਬੁੱਤਾਂ ਦੇ ਆਲੇ-ਦੁਆਲੇ ਸਫ਼ਾਈ, ਰੰਗ-ਰੋਗਨ ਅਤੇ ਸੁੰਦਰਤਾ ਦੀ ਘਾਟ ਨਜ਼ਰ ਆਉਂਦੀ ਹੈ। ਸ਼ਹੀਦਾਂ ਅਤੇ ਮਹਾਨ ਵਿਅਕਤੀਆਂ ਨੂੰ ਸਿਰਫ਼ ਉਨ੍ਹਾਂ ਦੇ ਜਨਮ ਦਿਹਾੜਿਆਂ ਅਤੇ ਸ਼ਹੀਦੀ ਦਿਹਾੜਿਆਂ ਮੌਕੇ ਹੀ ਯਾਦ ਕਰਨਾ ਹੀ ਪ੍ਰਸ਼ਾਸਨ ਅਤੇ ਰਾਜਸੀ ਆਗੂਆਂ ਦੀ ਜਿੰਮੇਵਾਰੀ ਬਣ ਕੇ ਰਹਿ ਗਿਆ ਹੈ। ਇਨ੍ਹਾਂ ਵਿਸ਼ੇਸ਼ ਦਿਨਾਂ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਸਮਾਜਿਕ ਜਥੇਬੰਦੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਬੁੱਤਾਂ ’ਤੇ ਫੁੱਲ ਮਾਲਾਵਾਂ ਚੜ੍ਹਾਉਣ ਪਹੁੰਚ ਜਾਂਦੇ ਹਨ। ਇਸ ਮੌਕੇ ਸਫ਼ਾਈ ਕਰਵਾਈ ਜਾਂਦੀ ਹੈ, ਸਮਾਗਮ ਕਰਵਾਏ ਜਾਂਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਪਰ ਸਮਾਗਮ ਖ਼ਤਮ ਹੋਣ ਤੋਂ ਬਾਅਦ ਮੁੜ ਇਨ੍ਹਾਂ ਯਾਦਗਾਰਾਂ ਦੀ ਸਥਿਤੀ ਵੱਲ ਕਿਸੇ ਦਾ ਖ਼ਾਸ ਧਿਆਨ ਨਹੀਂ ਰਹਿੰਦਾ। ਸ਼ਹੀਦਾਂ ਅਤੇ ਮਹਾਨ ਸ਼ਖ਼ਸੀਅਤਾਂ ਦੇ ਬੁੱਤ ਸਿਰਫ਼ ਸੀਮਿੰਟ, ਪੱਥਰ ਜਾਂ ਧਾਤ ਨਾਲ ਬਣੀਆਂ ਮੂਰਤੀਆਂ ਨਹੀਂ ਹਨ, ਸਗੋਂ ਇਹ ਸਾਡੀ ਇਤਿਹਾਸਕ ਵਿਰਾਸਤ, ਕੁਰਬਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦੇ ਪ੍ਰਤੀਕ ਹਨ। ਇਨ੍ਹਾਂ ਦੀ ਸਹੀ ਸੰਭਾਲ ਕਰਨਾ ਸਿਰਫ਼ ਨਗਰ ਨਿਗਮ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਵੀ ਹੈ।