- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਿਟੀ ਦੀ ਪੁਲਿਸ ਨੇ ਸੜਕ ਹਾਦਸੇ ਵਿੱਚ ਹੋਈ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਸਿਟੀ ਦੀ ਪੁਲਿਸ ਨੇ ਸੜਕ ਹਾਦਸੇ ਵਿੱਚ ਹੋਈ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਗਦੀਪ ਸਿੰਘ ਪੁੱਤਰ ਬਲਵੀਰ ਸਿੰਘ ਬਾਸੀ ਬਜਵਾੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸਕਾ ਭਰਾ ਸਤਨਾਮ ਸਿੰਘ ਜੋ ਅੰਗਹੀਣ ਹੈ ਆਪਣੀ ਟਰਾਈ ਸਾਈਕਲ ਤੇ ਖਿਡਾਉਣਾ ਵੇਚਣ ਲਈ ਘਰੋਂ ਗਿਆ ਸੀ।
ਉਸ ਨੇ ਦੱਸਿਆ ਕਿ ਐਸਡੀਐਮ ਦਫਤਰ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਗੰਭੀਰ ਜਖਮੀ ਹੋਏ ਸਤਨਾਮ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।