- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਜੀਵ ਤਲਵਾੜ ਨੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਸ਼ਹਿਰੀ ਦੀ ਜਥੇਬੰਦੀ ਕੀਤੀ ਭੰਗ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਸ਼ਹਿਰੀ ਦੇ ਪ੍ਰਧਾਨ ਸੰਜੀਵ ਤਲਵਾੜ ਨੇ ਮੌਜੂਦਾ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਤਲਵਾੜ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਨਵੀਂ ਜ਼ਿਲ੍ਹਾ ਜਥੇਬੰਦੀ ਦਾ ਗਠਨ ਜਲਦ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਵੇਂ ਚੁਣੇ ਗਏ ਸਰਕਲ ਪ੍ਰਧਾਨ ਪਹਿਲਾਂ ਦੀ ਤਰ੍ਹਾਂ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਾਰਟੀ ਦਾ ਕੰਮ ਜਾਰੀ ਰੱਖਣਗੇ। ਤਲਵਾੜ ਨੇ ਕਿਹਾ ਕਿ ਨਵੀਂ ਜਥੇਬੰਦੀ ਦਾ ਮੁੱਖ ਉਦੇਸ਼ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਸਰਗਰਮ ਬਣਾਉਣਾ ਹੋਵੇਗਾ। ਨਵੀਂ ਜਥੇਬੰਦੀ ਵਿੱਚ ਪਾਰਟੀ ਪ੍ਰਤੀ ਸਮਰਪਿਤ, ਸਰਗਰਮ ਅਤੇ ਲਗਾਤਾਰ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਉਚਿਤ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਮਿਸ਼ਨ 2027 ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਭਵਿੱਖ ਲਈ ਇੱਕ ਮਹੱਤਵਪੂਰਨ ਟੀਚਾ ਹੈ। ਇਸ ਲਈ ਪਾਰਟੀ ਦੇ ਹਰੇਕ ਆਗੂ ਅਤੇ ਵਰਕਰ ਨੂੰ ਆਪਣੀ ਭੂਮਿਕਾ ਨੂੰ ਸਮਝਦਿਆਂ ਪੂਰੀ ਤਨਦੇਹੀ ਨਾਲ ਜਥੇਬੰਦਕ ਕੰਮ ਵਿੱਚ ਯੋਗਦਾਨ ਪਾਉਣਾ ਹੋਵੇਗਾ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ।