ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਬਰਸਾਤਾਂ ਦੇ ਕਾਰਨ ਸੰਭਾਵੀ ਹੜ੍ਹ ਤੋਂ ਨਿਪਟਣ ਦੇ ਲਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨਾਂ੍ਹ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ। ਉਹ ਸੁੱਕਰਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸੰਭਾਵੀ ਹੜਾਂ੍ਹ ਨਾਲ ਨਿਪਟਣ ਦੇ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨਾਂ੍ਹ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ। ਉਨਾਂ੍ਹ ਕਿਹਾ ਕਿ ਜੂਨ ਤੋਂ ਸਤੰਬਰ ਤੱਕ ਭਾਰੀ ਬਾਰਸ਼ ਦੇ ਕਾਰਨ ਹੜਾਂ੍ਹ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੁੰਦੀ ਹੈ, ਇਸ ਲਈ ਇਸ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਬਹੁਤ ਜ਼ਰੂਰੀ ਹਨ। ਉਨਾਂ੍ਹ ਕਿਹਾ ਕਿ ਇਸ ਤਰਾਂ੍ਹ ਦੇ ਹਾਲਾਤਾਂ ਦਾ ਸਾਹਮਣਾ ਕਰਨ ਦੇ ਲਈ ਇਕਜੁੱਟਤਾ ਅਤੇ ਤਾਲਮੇਲ ਦੇ ਨਾਲ ਕੰਮ ਕਰਨ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ 'ਤੇ ਸੈਕਟਰ ਪਲਾਨ ਬਣਾਉਣ ਦੇ ਨਾਲ-ਨਾਲ ਪੁਲਿਸ ਦੇ ਤਾਲਮੇਲ ਨਾਲ ਸੈਕਟਰ ਅਫ਼ਸਰ ਨਿਯੁਕਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨਾਂ੍ਹ ਨੇ ਟਰੇਂਡ ਡਰਾਈਵਰ ਅਤੇ ਸਵੀਮਰ ਨੂੰ ਵੀ ਪਹਿਲਾ ਚੋਣ ਕਰਨ ਦੇ ਨਿਰਦੇਸ਼ ਦਿੱਤੇ ਜਾਂ ਜੋ ਲੋੜ ਪੈਣ 'ਤੇ ਇਨਾਂ੍ਹ ਦਾ ਸਹਿਯੋਗ ਲਿਆ ਜਾ ਸਕੇ। ਉਨਾਂ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜਾਂ੍ਹ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਲਈ ਅਗੇਤੇ ਪ੍ਰਬੰਧ ਕਰ ਲਏ ਜਾਣ। ਉਨਾਂ੍ਹ ਕਿਹਾ ਕਿ ਹੜਾਂ੍ਹ ਦੇ ਸੀਜਨ ਦੌਰਾਨ ਜੂਨ ਤੋਂ ਸਤੰਬਰ ਤੱਕ ਕਿਸੇ ਵੀ ਅਧਿਕਾਰੀ ਦਾ ਮੋਬਾਇਲ ਫੋਨ ਬੰਦ ਨਹੀਂ ਹੋਣਾ ਚਾਹੀਦਾ, ਬਲਕਿ 24 ਘੰਟੇ ਚਾਲੂ ਰਹਿੰਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨਾਂ੍ਹ ਦੀ ਆਗਿਆ ਤੋਂ ਬਿਨਾਂ੍ਹ ਕੋਈ ਵੀ ਅਧਿਕਾਰੀ ਹੜਾਂ੍ਹ ਦੇ ਇਸ ਸੀਜਨ ਵਿੱਚ ਉਨਾਂ੍ਹ ਆਗਿਆ ਤੋਂ ਬਿਨਾਂ੍ਹ ਛੁੱਟੀ ਨਹੀਂ ਕਰੇਗਾ ਅਤੇ ਨਾ ਹੀ ਆਪਣਾ ਸਟੇਸ਼ਨ ਛੱਡੇਗਾ। ਇਸ ਦੌਰਾਨ ਉਨਾਂ੍ਹ ਨੇ ਦਸੂਹਾ ਅਤੇ ਮੁਕੇਰੀਆਂ ਸਬ ਡਵੀਜਨ ਤਹਿਤ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਲਈ ਐਸਡੀ.ਐਮ ਦਸੂਹਾ ਅਤੇ ਐਸ.ਡੀ.ਐਮ ਮੁਕੇਰੀਆਂ ਨੂੰ ਸਾਂਝੇ ਤੌਰ 'ਤੇ ਕੰਮ ਕਰਨ ਲਈ ਨਿਰਦੇਸ਼ ਦਿੱਤੇ। ਉਨਾਂ੍ਹ ਨੇ ਕਿਹਾ ਕਿ ਹੜਾਂ੍ਹ ਦੇ ਸੀਜਨ ਦੌਰਾਨ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਚੋਆਂ ਦੇ ਨਜ਼ਦੀਕ ਬੱਚੇ ਨਹਾਉਣ ਤੋਂ ਗੁਰੇਜ਼ ਕਰਨ। ਉਨਾਂ੍ਹ ਕਿਹਾ ਕਿ ਹੜਾਂ੍ਹ ਦੇ ਸੀਜਨ ਦੌਰਾਨ ਬੱਚਿਆਂ ਦਾ ਚੋਆਂ ਵਿੱਚ ਨਹਾਉਣਾ ਬਹੁਤ ਖਤਰਨਾਕ ਸਾਬਤ ਹੋ ਸਕਦਾ ਹੈ। ਉਨਾਂ੍ਹ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਅਗੇਤੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਉਨਾਂ੍ਹ ਕਿਹਾ ਕਿ ਫਲੱਡ ਕੰਟਰੋਲ ਰੂਮ 15 ਜੂਨ ਤੋਂ 30 ਸਤੰਬਰ ਤੱਕ ਚੱਲੇਗਾ, ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ। ਉਨਾਂ੍ਹ ਨੇ ਸਬੰਧਤ ਵਿਭਾਗ ਨੂੰ ਕਿਸ਼ਤੀਆਂ, ਲਾਈਫ ਜੈਕਟਾਂ ਅਤੇ ਹੜਾਂ੍ਹ ਦੀ ਸਥਿਤੀ ਸਬੰਧੀ ਵਰਤੋਂ ਕੀਤੀਆਂ ਜਾਣ ਵਾਲੀਆਂ ਮਸ਼ੀਨਰੀ ਦੇ ਅਗੇਰੇ ਤੌਰ 'ਤੇ ਜਾਂਚ ਕਰਨ ਦੀ ਹਦਾਇਤ ਕੀਤੀ। ਇਸ ਮੌਕੇ 'ਤੇ ਐਸ.ਡੀ.ਐਮ ਹੁਸ਼ਿਆਰਪੁਰ ਅਮਿਤ ਮਹਾਜਨ, ਐਸਡੀਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ ਦਸੂਹਾ ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਸਿਵਲ ਸਰਜਨ ਡਾ. ਰਣਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਫੋਟੋ ਐਚਐਸਪੀ