ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Publish Date: Tue, 10 Nov 2026 03:21 PM (IST)
Updated Date: Tue, 10 Nov 2026 03:23 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਹੁਕਮਾਂ ਤਹਿਤ ਕਿਸੇ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ’ਚ ਗਲੀਆਂ/ਰਸਤਿਆਂ ’ਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਾ ਦਿੱਤੀ ਹੈ। ਇਹ ਸਾਰੇ ਹੁਕਮ 7 ਜਨਵਰੀ, 2027 ਤੱਕ ਲਾਗੂ ਰਹਿਣਗੇ।