- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਬੀਤੇ ਹਫਤੇ 70ਵੀਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਯੋਜਨ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਕੀਤਾ ਗਿਆ। ਜਿਸ ਵਿੱਚ ਬਲਾਕ ਟਾਂਡਾ 2 ਦੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਇਸ ਸਬੰਧੀ ਸੈਂਟਰ ਹੈਡ ਟੀਚਰ ਅਤੇ ਬਲਾਕ ਨੋਡਲ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਲੱਸਟਰ ਧੁੱਗਾ ਕਲਾਂ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਖੇਡਾਂ ਵਿੱਚ ਦਬਦਬਾ ਕਾਇਮ ਰੱਖਿਆ ਹੈ। ਇਹਨਾਂ ਖੇਡ ਮੁਕਾਬਲਿਆਂ ਵਿੱਚ ਕਬੱਡੀ ਸਰਕਲ ਸਟਾਈਲ (ਲੜਕੇ) ਨੇ ਜਿਲ੍ਹੇ ਵਿੱਚ ਪਹਿਲਾ ਸਥਾਨ ਤੇ ਰੱਸਾ ਕਸੀ ਲੜਕੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਅਥਲੈਟਿਕਸ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਦੇ ਤਹਿਤ ਸ਼ਾਟ ਪੁੱਟ ਲੜਕੀਆਂ ਵਿੱਚੋਂ ਜਿਲ੍ਹੇ ਵਿੱਚੋਂ ਪਹਿਲਾ ਸਥਾਨ, ਰਿਲੇਅ ਲੜਕੇ ਦੂਸਰਾ ਸਥਾਨ ਅਤੇ 200 ਮੀਟਰ ਲੜਕੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਸੀਐੱਚਟੀ ਅਤੇ ਖੇਡ ਇੰਚਾਰਜ ਬਲਾਕ ਟਾਂਡਾ 2 ਗੁਰਦੀਪ ਸਿੰਘ ਨੇ ਕਿਹਾ ਕਿ ਇਹ ਸਫਲਤਾ ਕੋਚ ਤੇ ਅਧਿਆਪਕ ਪ੍ਰਿੰਸ ਪਲਿਆਲ ਗੜਦੀਵਾਲਾ ਅਤੇ ਸਮੂਹ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸੀਐੱਚਟੀ ਸੰਜੀਵ ਕੁਮਾਰ ਸੀਐਚਟੀ, ਮਨਜੀਤ ਕੌਰ, ਅਮਨਦੀਪ ਕੌਰ, ਰਵਿੰਦਰਜੀਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।