
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’

- ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦਾ ਚੈੱਕ ਸੌਂਪਿਆ
ਕਮਲ, ਪੰਜਾਬੀ ਜਾਗਰਣ
ਹਰਿਆਣਾ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਕਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਉਣੀਆ ਸ਼ਾਮਲ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰੀ ਸਕੂਲਾਂ ਦੀ ਬਿਹਤਰੀ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਵੱਲੋਂ 4 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼ਾਮਚੁਰਾਸੀ ਹਲਕੇ ਤੋਂ ਮਹਿਲਾ ਵਿੰਗ ਦੀ ਇੰਚਾਰਜ ਰਜਵੰਤ ਕੌਰ, ਸਰਪੰਚ ਰਵਿੰਦਰ ਕੌਰ, ਪੰਚ ਦਰਸ਼ਨ ਸਿੰਘ, ਮਨਜੀਤ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਕਾਰ ਸਿੰਘ, ਕਮਲ ਧੂਤ, ਹਰਮਿੰਦਰ ਕੌਰ ਸਰਪੰਚ ਪੰਡੋਰੀ ਬਾਵਾ ਦਾਸ, ਬਲਵੀਰ ਸਿੰਘ, ਰਵਿੰਦਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।