- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਨੇ ਵੰਡੇ 37 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ ਉੜਮੁੜ : ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਬਲਾਕ ਟਾਂਡਾ ਦੇ ਪਿੰਡ ਰਸੂਲਪੁਰ ਵਿਖੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ 37 ਪਰਿਵਾਰਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਸਬੰਧੀ ਰਜਿਸਟਰੀ ਕਾਗਜ਼ਾਤ ਸੌਂਪੇ ਗਏ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲਾਭਪਾਤਰੀ ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪਦਿਆਂ ਕਿਹਾ ਕਿ ਇਸ ਯੋਜਨਾ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ਦੇ ਮਾਲਕੀ ਹੱਕ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਵਿਧਾਇਕ ਰਾਜਾ ਨੇ ਦੱਸਿਆ ਕਿ ਪਿੰਡ ਦੇ ਕੁੱਲ 39 ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 37 ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪ ਦਿੱਤੀਆਂ ਗਈਆਂ ਹਨ। ਬਾਕੀ ਰਹਿੰਦੇ ਦੋ ਪਰਿਵਾਰਾਂ ਦੇ ਦਸਤਾਵੇਜ਼ਾਂ ਵਿੱਚ ਕੁਝ ਤਕਨੀਕੀ ਖਾਮੀਆਂ ਹੋਣ ਕਾਰਨ ਰੁਕੇ ਹਨ, ਉਨ੍ਹਾਂ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕੀ ਦਸਤਾਵੇਜ਼ ਨਾ ਹੋਣ ਕਾਰਨ ਲੋਕਾਂ ਨੂੰ ਅਕਸਰ ਜਾਇਦਾਦ ਸਬੰਧੀ ਵਿਵਾਦਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਹੋਰ 24 ਪਿੰਡਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਨੂੰ ਵੀ ਇਸ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਟਾਂਡਾ ਸੁਖਵਿੰਦਰਜੀਤ ਸਿੰਘ ਝਾਵਰ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਐੱਸਡੀਐੱਮ ਟਾਂਡਾ ਲਵਪ੍ਰੀਤ ਸਿੰਘ ਔਲਖ, ਤਹਿਸੀਲਦਾਰ ਹਿਰਦੇਪਾਲ ਸਿੰਘ, ਪਿੰਡ ਦੀ ਸਰਪੰਚ ਕੁਲਵਿੰਦਰ ਕੌਰ, ਪੰਚਾਇਤ ਮੈਂਬਰ ਬਲਜਿੰਦਰ ਸਿੰਘ, ਪਰਮਿੰਦਰ ਸਿੰਘ ਰਸੂਲਪੁਰ, ਪ੍ਰੇਮ ਸਿੰਘ, ਰਾਜ ਕੌਰ, ਮਨਦੀਪ ਕੌਰ, ਬਲਬੀਰ ਸਿੰਘ, ਕਰਨ ਸਿੰਘ, ਭੁਪਿੰਦਰ ਸਿੰਘ ਢੱਟ, ਸਰਬਜੀਤ ਸਿੰਘ, ਅਵਤਾਰ ਸਿੰਘ, ਤਰਸੇਮ ਸਿੰਘ ਜੇਈ, ਜਤਿੰਦਰ ਸਿੰਘ ਸੋਨਾ, ਹਰਮਿੰਦਰ ਸਿੰਘ, ਸਤਪਾਲ, ਬਲਜੀਤ ਸਿੰਘ, ਲਖਵੀਰ ਕੌਰ, ਮੋਨੂੰ, ਜਤਿੰਦਰ ਸਿੰਘ, ਸੰਦੀਪ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।