ਐੱਚਆਈਐੱਮਟੀ ਕਾਲਜ ’ਚ ਮਨਾਇਆ ਦੀਵਾਲੀ ਦਾ ਤਿਉਹਾਰ
ਐੱਚ.ਆਈ.ਐੱਮ.ਟੀ. ਕਾਲਜ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
Publish Date: Mon, 09 Nov 2026 05:17 PM (IST)
Updated Date: Tue, 10 Nov 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਟਾਂਡਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਹਰੀ ਪ੍ਰਕਾਸ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਟਾਂਡਾ ਵਿਖੇ ਦੀਵਾਲੀ ਦਾ ਤਿਉਹਾਰ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦਿਆਂ ਆਪਣੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਰੰਗੋਲੀ ਬਣਾਉਣ ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਦੀ ਵਰਤੋਂ ਕਰਕੇ ਸੁੰਦਰ ਅਤੇ ਆਕਰਸ਼ਕ ਰੰਗੋਲੀਆਂ ਤਿਆਰ ਕੀਤੀਆਂ। ਇਹ ਮੁਕਾਬਲੇ ਸਮਾਗਮ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਰੋਹਿਤ ਟੰਡਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਤਿਉਹਾਰ ਦੇ ਇਤਿਹਾਸ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੀਵਾਲੀ ਸਾਨੂੰ ਆਪਸੀ ਪਿਆਰ, ਏਕਤਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਸਾਰਿਆਂ ਨੂੰ ਤਿਉਹਾਰ ਮਿਲਜੁਲ ਕੇ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਧਵੀ ਟੰਡਨ, ਭਾਰਤ ਰਤਨ ਟੰਡਨ, ਦਿਸ਼ਾਂਤ ਕੁਮਾਰ ਸਮੇਤ ਕਾਲਜ ਦੇ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।