- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਓਕ ਸਕੂਲ ਚ ਵੱਖਰੇ ਢੰਗ ਨਾਲ ਮਨਾਈ ਦਿਵਾਲੀ

ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ
ਟਾਂਡਾ ਉੜਮੁੜ : ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਿਬਾਜ਼ਪੁਰ ਵਿਖੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਵਿਲੱਖਣ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਨੇ ਮਿਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਦਾ ਸੰਦੇਸ਼ ਦੇਣ ਲਈ ਰੰਗੋਲੀ ਮੇਕਿੰਗ, ਦੀਆ ਡੈਕੋਰੇਸ਼ਨ ਅਤੇ ਬੋਰਡ ਡੈਕੋਰੇਸ਼ਨ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਉਤਸ਼ਾਹ ਨਾਲ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਵਿਆਂ ਤੇ ਸਕੂਲ ਹਾਊਸ ਬੋਰਡਾਂ ਨੂੰ ਸਜਾਇਆ।
ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਦੱਸਿਆ ਕਿ ਸਕੂਲ ਵੱਲੋਂ ਹਰ ਸਾਲ ਦੀਵਾਲੀ ਲੋੜਵੰਦਾਂ ਦੀ ਮਦਦ ਕਰਕੇ ਮਨਾਈ ਜਾਂਦੀ ਹੈ। ਇਸ ਵਾਰ ਵੀ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਦੇ ਸਹਿਯੋਗ ਨਾਲ ਗੁਰੂ ਆਸਰਾ ਸੇਵਾ ਸੋਸਾਇਟੀ ਬਾਹਗਾ, ਬਿਰਧ ਆਸ਼ਰਮ ਦੇਰੀਵਾਲ ਅਤੇ ਕੁਸ਼ਟ ਆਸ਼ਰਮ ਦਸੂਹਾ ਲਈ ਰੋਜ਼ਾਨਾ ਵਰਤੋਂ ਦਾ ਸਾਮਾਨ ਇਕੱਠਾ ਕਰਕੇ ਪਹੁੰਚਾਇਆ ਗਿਆ। ਚੇਅਰਮੈਨ ਤਰਲੋਚਨ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਬੱਚਿਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਸੇਵਾ ਅਤੇ ਦੂਜਿਆਂ ਦੀ ਮਦਦ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨੇ ਸਮੂਹ ਸਟਾਫ ਨੂੰ ਦੀਵਾਲੀ ਦੇ ਤੋਹਫ਼ੇ ਦੇ ਕੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਮਾਗਮ ਦੌਰਾਨ ਮੈਨੇਜਰ ਗਜਿੰਦਰਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ, ਜੱਗਬੰਧਨ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।