ਕੈਂਬਰਿਜ ਓਵਰਸੀਜ਼ ’ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
ਕੈਂਬਰਿਜ ਓਵਰਸੀਜ਼ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
Publish Date: Mon, 09 Nov 2026 04:00 PM (IST)
Updated Date: Tue, 10 Nov 2026 04:03 AM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਕੈਂਬਰਿਜ ਓਵਰਸੀਜ਼ ਸਕੂਲ, ਮੁਕੇਰੀਆਂ ਵੱਲੋਂ ਸਮਾਜਿਕ ਸਾਂਝ, ਭਾਈਚਾਰੇ ਅਤੇ ਬਰਾਬਰੀ ਦਾ ਸੁਨੇਹਾ ਦਿੰਦਿਆਂ ਦੀਵਾਲੀ ਦਾ ਤਿਉਹਾਰ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਸੀ ਮਿਲਵਰਤਣ ਰਾਹੀਂ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਤੇ ਪਿਆਰ ਤੇ ਸਦਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਸਬੰਧੀ ਪ੍ਰਿੰਸੀਪਲ ਨੀਤੂ ਜੌਹਰੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪਿਆਰ, ਸਾਂਝ, ਬਰਾਬਰੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ ਹੈ। ਦੀਵਾਲੀ ਦਾ ਅਸਲ ਮਹੱਤਵ ਸਿਰਫ਼ ਦੀਵੇ ਜਗਾਉਣ ਅਤੇ ਖੁਸ਼ੀਆਂ ਮਨਾਉਣ ਤੱਕ ਸੀਮਤ ਨਹੀਂ, ਸਗੋਂ ਦੂਜਿਆਂ ਦੇ ਜੀਵਨ ਵਿੱਚ ਪਿਆਰ, ਖੁਸ਼ੀਆਂ ਅਤੇ ਚਾਨਣ ਵੰਡਣ ਵਿੱਚ ਹੈ। ਇਸ ਮੌਕੇ ਸਕੂਲ ਦੇ ਐੱਮਡੀ ਸਚਿਨ ਸਮਿਆਲ ਤੇ ਚੇਅਰਪਰਸਨ ਸ਼ਿਖਾ ਸਮਿਆਲ ਨੇ ਕਿਹਾ ਕਿ ਤਿਉਹਾਰਾਂ ਦੀਆਂ ਖੁਸ਼ੀਆਂ ਸਮਾਜ ਦੇ ਹਰ ਵਰਗ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਸਕੂਲਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਆ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸੰਵੇਦਨਸ਼ੀਲ, ਜ਼ਿੰਮੇਵਾਰ ਅਤੇ ਸਮਾਜ ਪ੍ਰਤੀ ਸੁਚੇਤ ਨਾਗਰਿਕ ਬਣਾਉਣਾ ਵੀ ਹੈ।