ਵਿਦਿਆਰਥੀਆਂ ਰੰਗੋਲੀ ਅਤੇ ਮਹਿੰਦੀ ਮੁਕਾਬਲਿਆਂ ’ਚ ਲਿਆ ਹਿੱਸਾ
ਫਿਊਚਰ ਟੀਚ ਇੰਸਟੀਚਿਊਟ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
Publish Date: Mon, 09 Nov 2026 04:10 PM (IST)
Updated Date: Tue, 10 Nov 2026 04:03 AM (IST)
ਫਿਊਚਰ ਟੀਚ ਇੰਸਟੀਚਿਊਟ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਭੰਗਾਲਾ ਵਿਖੇ ਫਿਊਚਰ ਟੀਚ ਇੰਸਟੀਚਿਊਟ ਵਿਖੇ ਦੀਵਾਲੀ ਦਾ ਤਿਉਹਾਰ ਸੀਨੀਅਰ ਫੈਕਲਟੀ ਹਰਪ੍ਰੀਤ ਕੌਰ ਸੈਣੀ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਰੋਹ ਵਿੱਚ ਸੰਸਥਾ ਦੇ ਮੁੱਖ ਪ੍ਰਬੰਧਕ ਇੰਜੀਨੀਅਰ ਰਿਤਿਕਾ ਪੁਰੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਭਜਨ, ਕਵਿਤਾਵਾਂ, ਗੀਤਾਂ ਅਤੇ ਪ੍ਰੇਰਨਾਦਾਇਕ ਭਾਸ਼ਣਾਂ ਤੋਂ ਇਲਾਵਾ ਰੰਗੋਲੀ ਅਤੇ ਮਹਿੰਦੀ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇੰਜੀ. ਰਿਤਿਕਾ ਪੁਰੀ ਨੇ ਧਨਤੇਰਸ, ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤਿਉਹਾਰ ਆਪਸੀ ਪਿਆਰ, ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਦੀਵਾਲੀ ਬਦੀ ਤੇ ਨੇਕੀ ਦੀ ਜਿੱਤ ਅਤੇ ਗਿਆਨ ਦੇ ਪ੍ਰਕਾਸ਼ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਟਾਕਿਆਂ ਤੇ ਪੈਸੇ ਖਰਚਣ ਦੀ ਬਜਾਏ ਲੋੜਵੰਦਾਂ ਦੀ ਮਦਦ ਕੀਤੀ ਜਾਵੇ ਅਤੇ ਵਾਤਾਵਰਨ ਦੀ ਸੰਭਾਲ ਲਈ ਯੋਗਦਾਨ ਪਾਇਆ ਜਾਵੇ। ਇਸ ਮੌਕੇ ਭਵਨੀਤ ਕੌਰ, ਸ਼ਿਵਾਨੀ ਲਾਹੌਰੀਆ, ਕਾਜਲ, ਤਨੂੰ, ਰਿਧਿਮਾ, ਸਾਕਸ਼ੀ, ਸੋਨੀਆ ਰਾਣੀ, ਰਾਕੇਸ਼ ਸਮੇਤ ਹੋਰ ਵਿਦਿਆਰਥੀ ਹਾਜ਼ਰ ਸਨ।