ਚੱਬੇਵਾਲ ਕਾਲਜ ਵਿਖੇ ਮਨਾਏ ਈਕੋ ਫੈ੍ਂਡਲੀ ਦੀਵਾਲੀ ਅਤੇ ਬੰਦੀ ਛੋੜ ਦਿਵਸ ਚੱਬੇਵਾਲ ਕਾਲਜ ਵਿਖੇ ਮਨਾਏ ਈਕੋ ਫੈ੍ਂਡਲੀ ਦੀਵਾਲੀ ਅਤੇ ਬੰਦੀ ਛੋੜ ਦਿਵਸ
Publish Date: Mon, 09 Nov 2026 04:18 PM (IST)
Updated Date: Tue, 10 Nov 2026 04:03 AM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਪੰਥ ਰਤਨ ਜਿੰਦਾ ਸ਼ਹੀਦ ਸਿੰਘ ਸਾਹਿਬ ਜੱਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਬੇਲਾਂ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ/ਕਾਲਜ ਚੱਬੇਵਾਲ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ: ਮਨਜੀਤ ਕੌਰ ਦੀ ਅਗਵਾਈ ਵਿੱਚ ਈਕੋ ਫੈ੍ਂਡਲੀ ਦੀਵਾਲੀ ਅਤੇ ਬੰਦੀ ਛੋੜ ਦਿਵਸ ਅਤਿਅੰਤ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਅਤੇ ਮੀਰੀ ਪੀਰੀ ਦੇ ਮਾਲਕ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਅਤੇ ਬੰਦੀ ਛੋੜ ਦਿਵਸ ਨੂੰ ਮਨਾਉਣ ਪਿੱਛੇ ਜੋ ਇਤਿਹਾਸ ਰਿਹਾ ਉਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੇ ਇਸ ਦਿਵਸ ਤੇ ਭਾਸ਼ਣ, ਸ਼ਬਦ ਅਤੇ ਕਵੀਸ਼ਰੀ ਗਾਇਨ ਕਰਕੇ ਗੁਰੂ ਜੀ ਦੇ ਚਰਨਾਂ ਵਿੱਚ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਸਕੂਲ / ਕਾਲਜ ਦੀਆਂ ਬੱਚੀਆਂ ਦੇ ਰੰਗੋਲੀ, ਕਾਰਡ ਮੇਕਿੰਗ, ਦੀਵੇ ਅਤੇ ਮੋਮਬੱਤੀਆਂ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਕ੍ਰਮਵਾਰ ਪਹਿਲੇ ,ਦੂਜੇ, ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਪ੍ਰਿੰਸੀਪਲ ਨੇ ਸਮੂਹ ਸਟਾਫ ਤੇ ਬੱਚੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ/ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਮੌਜੂਦ ਸਨ।