ਸੁਰਿੰਦਰ ਿਢੱਲੋਂ, ਟਾਂਡਾ ਉੜਮੁੜ

ਹਲਕੇ ਦੇ ਉੱਘੇ ਸਮਾਜ ਸੇਵੀ ਤੇ ਸ਼ੋ੍ਮਣੀ ਅਕਾਲੀ ਦਲ ਡੈਮੋਕੇ੍ਟਿਕ ਦੇ ਹਲਕਾ ਇੰਚਾਰਜ ਉੜਮੁੜ ਟਾਂਡਾ ਮਨਜੀਤ ਸਿੰਘ ਦਸੂਹਾ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਅੱਗੇ ਤੋਰਦੇ ਹੋਏ ਹਲਕਾ ਉੜਮੁੜ ਟਾਂਡਾ ਦੇ ਪਿੰਡ ਕੰਧਾਲੀ ਨਾਰੰਗਪੁਰ ਦੇ ਇੱਕ ਲੋੜਵੰਦ ਬਿਮਾਰ ਵਿਅਕਤੀ ਜਸਵੰਤ ਸਿੰਘ ਨੂੰ ਉਸਦੇ ਪਰਿਵਾਰ ਦੀ ਮੌਜੂਦਗੀ 'ਚ ਇਲਾਜ ਲਈ ਸਹਾਇਤਾ ਰਾਸ਼ੀ ਭੇਂਟ ਕੀਤੀ । ਇਸ ਮੌਕੇ ਬੋਲਦਿਆਂ ਦਸੂਹਾ ਨੇ ਕਿਹਾ ਕਿ ਉਨਾਂ੍ਹ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਿਨਾਂ ਭੇਦਭਾਵ ਚਲਾਈਆਂ ਜਾ ਰਹੀਆਂ ਹਨ ਜੋ ਉੰਨਾ ਹਮੇਸ਼ਾ ਚੱਲਦੀਆਂ ਰਹਿਣਗੀਆਂ। ਇਸ ਮੌਕੇ ਸਰਪੰਚ ਹਰਬੰਸ ਸਿੰਘ ਨੇ ਮਨਜੀਤ ਦਸੂਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਸੂਹਾ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ । ਇਸ ਮੌਕੇ ਮਨਜੀਤ ਦਸੂਹਾ ਨਾਲ ਸੁਖਵਿੰਦਰ ਸਿੰਘ ਮੂਨਕ, ਸੋਹਨ ਸਿੰਘ, ਪੰਚ ਪਰਮਿੰਦਰ ਸਿੰਘ ਤੇ ਕਮਲਜੀਤ ਸਿੰਘ ਆਦਿ ਵੀ ਹਾਜ਼ਰ ਸਨ।