ਸ਼੍ਰੋਅਦ (ਬ) ਵੱਲੋਂ ਮੁਕੇਰੀਆਂ ’ਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਸ਼ੁਰੂ ਸ਼੍ਰੋਅਦ (ਬ) ਵੱਲੋਂ ਮੁਕੇਰੀਆਂ ’ਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਸ਼ੁਰੂ
Publish Date: Wed, 07 Oct 2026 04:14 PM (IST)
Updated Date: Wed, 07 Oct 2026 04:17 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਸੰਪਰਕ ਮੁਹਿੰਮ ਐੱਸਜੀਪੀਸੀ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ ਦੀ ਅਗਵਾਈ ਹੇਠ ਸ਼ੁਰੂ ਕਰਕੇ ਲੋਕਾਂ ਨਾਲ ਸੰਪਰਕ ਸਾਧਿਆ ਗਿਆ। ਦੌਰਾਨ ਅਕਾਲੀ ਦਲ ਆਗੂਆਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਅਤੇ ਉਪਲੱਬਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਸਮੇਂ ਜਥੇਦਾਰ ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੋਏ ਹਨ ਤੇ ਅਕਾਲੀ ਸਰਕਾਰ ਦੇ ਸਮੇਂ ਸੂਬੇ ਵਿੱਚ ਸੜਕਾਂ, ਪੁਲਾਂ, ਬੁਨਿਆਦੀ ਢਾਂਚੇ, ਬਿਜਲੀ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਕਈ ਮਹੱਤਵਪੂਰਨ ਪ੍ਰਾਜੈਕਟ ਲਿਆਂਦੇ ਗਏ, ਜਿਨ੍ਹਾਂ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ਕਰਨ ਦਾ ਮਕਸਦ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਪਾਰਟੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਹਲਕੇ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਯੂਥ ਆਗੂ ਬਿਕਰਮ ਸਿੰਘ ਅੱਲ੍ਹਾ ਬਖ਼ਸ਼, ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਹਰਮਨਜੀਤ ਸਿੰਘ ਚੱਕ, ਸੌਦਾਗਰ ਸਿੰਘ ਚਨੌਰ, ਜਸਵਿੰਦਰ ਸਿੰਘ ਬਿੱਟੂ, ਆਸਾ ਸਿੰਘ ਕੋਲੀਆਂ, ਭੁਪਿੰਦਰ ਸਿੰਘ ਸੋਨਾ, ਰਣਜੀਤ ਸਿੰਘ ਡਾਲੋਵਾਲ, ਕੇਪੀ ਸਿੰਘ, ਬਲਜੀਤ ਸਿੰਘ ਛੰਨੀ ਨੰਦ ਸਿੰਘ, ਯੁੱਗਪਾਲ ਸਿੰਘ ਹੈਪੀ, ਬਲਵੀਰ ਸਿੰਘ ਬਿਸ਼ਨਪੁਰ, ਡਾ. ਬਹਾਦਰ ਮਾਨਸਰ, ਮਾਸਟਰ ਜਸਵੀਰ ਸਿੰਘ ਚੱਕ, ਮਨਜੀਤ ਸਿੰਘ ਚੱਕ ਅਤੇ ਜੋਗਿੰਦਰ ਸਿੰਘ ਭੱਟੀਆਂ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ।