ਡਾ. ਇਸ਼ਾਕ ਕੁਮਾਰ ਵੱਲੋਂ ਟਿਕਟ ਮਿਲਣ ’ਤੇ ਹਾਈਕਮਾਂਡ ਦਾ ਧੰਨਵਾਦ
ਡਾ. ਇਸ਼ਾਕ ਕੁਮਾਰ ਨੇ ਦੂਜੀ ਵਾਰ ਟਿਕਟ ਮਿਲਣ ’ਤੇ ‘ਆਪ’ ਹਾਈਕਮਾਂਡ ਦਾ ਕੀਤਾ ਧੰਨਵਾਦ
Publish Date: Tue, 03 Nov 2026 03:45 PM (IST)
Updated Date: Tue, 03 Nov 2026 03:47 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਵੱਲੋਂ ਹਲਕਾ ਚੱਬੇਵਾਲ ਤੋਂ ਦੂਜੀ ਵਾਰ ਉਮੀਦਵਾਰ ਬਣਾਏ ਜਾਣ ’ਤੇ ਡਾ. ਇਸ਼ਾਕ ਕੁਮਾਰ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੁੜ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ‘ਆਪ’ ਆਗੂ ਡਾ. ਵਿਪਨ ਕੁਮਾਰ ਪਚਨੰਗਲ ਨੇ ਕਿਹਾ ਕਿ ਡਾ. ਇਸ਼ਾਕ ਕੁਮਾਰ ਨੇ ਹਮੇਸ਼ਾ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੱਬੇਵਾਲ ਦੇ ਵੋਟਰ ਡਾ. ਇਸ਼ਾਕ ਕੁਮਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਵਿਧਾਨ ਸਭਾ ਵਿੱਚ ਭੇਜਣਗੇ। ਉਨ੍ਹਾਂ ਕਿਹਾ ਕਿ ਟਿਕਟ ਮਿਲਣ ’ਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਲੋਕ ਵਧਾਈਆਂ ਦੇ ਰਹੇ ਹਨ।