ਡਾ. ਇਸਾਂਕ ਕੁਮਾਰ ਵੱਲੋਂ ਬੋਹਣ ਸਟੇਡੀਅਮ ਦਾ ਉਦਘਾਟਨ
ਬੋਹਣ ਸਟੇਡੀਅਮ ਦਾ ਉਦਘਾਟਨ ਡਾ. ਇਸਾਂਕ ਕੁਮਾਰ ਨੇ ਕੀਤਾ
Publish Date: Thu, 08 Jan 2026 03:31 PM (IST)
Updated Date: Fri, 09 Jan 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੱਬੇਵਾਲ: ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਰਾਹੀਂ ਪੰਜਾਬ ਰਾਜ ਵਿੱਚ ਉਸਾਰੇ ਜਾਣ ਵਾਲੇ 3000 ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮਾਂ ਵਿੱਚੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਦੀ ਗਤੀਸ਼ੀਲ ਅਗਵਾਈ ਸਦਕਾ ਪਿੰਡ ਬੋਹਣ ਦੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਵਲੋਂ ਆਪਣੇ ਕਰ ਕਮਲਾਂ ਨਾਲ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ ਕਰਨ ਵਾਸਤੇ ਬਚਨਬੱਧ ਹੈ ਤਾਂ ਜੋ ਪਿੰਡਾਂ ਨੂੰ ਵੀ ਸਾਫ ਸੁਥਰਾ ਰੱਖ ਕੇ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਦਿੱਤੀਆਂ ਜਾ ਸਕਣ। ਪਿੰਡ ਬੋਹਣ ਵਿੱਚ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਵਾਸਤੇ ਅਤੇ ਪਿੰਡ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਵਾਸਤੇ ਪਿੰਡ ਬੋਹਣ ਵਿਖੇ ਅਧੁਨਿਕ ਕਿਸਮ ਦਾ ਖੇਡ ਸਟੇਡੀਅਮ ਬੁਨਾਉਣ ਲਈ ਨੀਂਹ ਪੱਥਰ ਰੱਖ ਕੇ ਆਰੰਭਤਾ ਕੀਤੀ ਗਈ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਦਾ ਧੰਨਵਾਦ ਕਰਨ ਉਪਰੰਤ ਡਾਕਟਰ ਇਸ਼ਾਂਕ ਕੁਮਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਕੌਰ, ਬਲਾਕ ਸੰਮਤੀ ਮੈਂਬਰ ਕਰਨੈਲ ਸਿੰਘ, ਸਰਬਜੀਤ ਕੌਰ ਸਰਪੰਚ ਨੰਗਲ ਸ਼ਹੀਦਾਂ, ਸੂਬੇਦਾਰ ਸੁਰਜੀਤ ਸਿੰਘ, ਸੁਖਵੰਤ ਸਿੰਘ, ਕਰਨੈਲ ਸਿੰਘ ਪੰਚ, ਮੁਨੀਸ਼ ਮੌਦਗਿਲ, ਸਤੀਸ਼ ਕੁਮਾਰ ਪੰਚ, ਵਿਜੇ ਕੁਮਾਰ ਪ੍ਰਧਾਨ, ਸੰਦੀਪ ਕੁਮਾਰ ਸੈਣੀ, ਕੁਲਜਿੰਦਰ ਸਿੰਘ, ਕਸ਼ਮੀਰਾ ਸਿੰਘ, ਬੂਟਾ ਸਿੰਘ, ਪ੍ਰਭਜੀਤ ਸਿੰਘ, ਜੀਤਾ ਸਿੰਘ, ਸਤਿੰਦਰ ਪਠਾਨੀਆ ਜੇਈ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।