ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ
Publish Date: Mon, 21 Sep 2026 05:03 PM (IST)
Updated Date: Tue, 22 Sep 2026 04:06 AM (IST)
ਨਸਰਾਲਾ ਦੀ ਲੋਕ ਮਿਲਣੀ ਦੌਰਾਨ ਪਰਿਵਾਰਾਂ ਨੂੰ 10 ਲੱਖ ਤੱਕ ਦੇ ਸਿਹਤ ਕਾਰਡ ਸੌਂਪੇ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਨਸਰਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਿਹਤ ਸੁਰੱਖਿਆ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦੇ ਸਿਹਤ ਕਾਰਡ ਬਣਵਾਉਣ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ 1100 ਕਰੋੜ ਰੁਪਏ ਦੀ ਲਾਗਤ ਨਾਲ 3000 ਤੋਂ ਵੱਧ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਦਕਿ 6000 ਹੋਰ ਖੇਡ ਮੈਦਾਨਾਂ ਦਾ ਕੰਮ ਜਲਦ ਸ਼ੁਰੂ ਹੋਵੇਗਾ। ਹਲਕਾ ਸ਼ਾਮਚੁਰਾਸੀ ਵਿਚ ਸੜਕਾਂ ਦੇ ਕੰਮ ਵਿਚ ਤੇਜੀ ਲਿਆਂਦੀ ਜਾ ਰਹੀ ਹੈ ਅਤੇ ਆਉਂਦੇ ਕੁਝ ਹਫ਼ਤਿਆਂ ਵਿਚ ਇਹ ਕੰਮ ਮੁਕੰਮਲ ਕਰਵਾ ਕੇ ਲੋਕਾਂ ਨੂੰ ਹੋਰ ਸੁਖਾਲੀ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਇਲਾਕਾ ਵਾਸੀਆਂ ਨੇ ਸਿਹਤ ਸੁਰੱਖਿਆ ਨਾਲ ਸਬੰਧਤ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਕਾਰਡ ਮਿਲਣ ਨਾਲ ਲੋੜ ਪੈਣ ’ਤੇ ਪਰਿਵਾਰਾਂ ਨੂੰ ਇਲਾਜ ਦੇ ਖਰਚੇ ਸਬੰਧੀ ਵੱਡੀ ਰਾਹਤ ਮਿਲੇਗੀ।