- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਤੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿਚ ਕਰਵਾਏ ਜਾ ਰਹੇ ਡਰੋਨ ਸ਼ੋਅਜ਼ ਦੀ ਲੜੀ ਤਹਿਤ ਸਥਾਨਕ ਬਹੁਮੰਤਵੀ ਆਊਟਡੋਰ ਲਾਜਵੰਤੀ ਸਟੇਡੀਅਮ ਵਿਖੇ ਡਰੋਨ ਸ਼ੋਅ ਦੌਰਾਨ 500 ਡਰੋਨਾਂ ਰਾਹੀ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਫਲਸਫੇ ਦੀ ਬੇਹੱਦ ਖੂਬਸੂਰਤ ਪੇਸ਼ਕਾਰੀ ਕੀਤੀ ਗਈ। ਲਾਜਵੰਤੀ ਸਟੇਡੀਅਮ ਵਿਖੇ ਹੋਏ ਸ਼ਾਨਦਾਰ ਡਰੋਨ ਸ਼ੋਅ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਨੂੰ ਡਿਜੀਟਲ ਅਤੇ ਤਕਨਾਲੋਜੀ ਦੇ ਸੁਮੇਲ ਰਾਹੀਂ ਪੇਸ਼ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸੂਬੇ ਭਰ ਵਿਚ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਡਰੋਨ ਸ਼ੋਅਜ਼, ਡਾਕੂਮੈਂਟਰੀ, ਵਿੱਦਿਅਕ ਅਦਾਰਿਆਂ ਵਿਚ ਸੈਮੀਨਾਰ ਅਤੇ ਗੁਰੂ ਜੀ ਦੇ ਜੀਵਨ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁੱਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ ਅਤੇ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਹੋਰ ਅੱਗੇ ਪਹੁੰਚਾਇਆ ਜਾਵੇ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ, ਸੰਤ ਪਰਦੀਪ ਦਾਸ ਕਠਾਰ, ਸੰਤ ਕੁਲਦੀਪ ਦਾਸ ਬੱਸੀ ਮਰੂਫ, ਸੰਤ ਧਰਮ ਪਾਲ ਧਾਮ ਚਾਨਣਪੁਰੀ ਸ਼ੇਰਗੜ੍ਹ, ਸੰਤ ਗੁਰਮੇਲ ਦਾਸ ਰਹੀਮਪੁਰ, ਸੰਤ ਬਲਬੀਰ ਦਾਸ ਸਾਹਰੀ, ਬਾਬਾ ਰਾਮ ਮੂਰਤੀ ਨਾਰਾ, ਪਾਠੀ ਲਾਲ ਸਿੰਘ, ਡਾ. ਪ੍ਰਵੇਸ਼ ਦੇਵਾ ਜੀ ਤੋਂ ਇਲਾਵਾ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ, ਕੌਂਸਲਰ ਮੁਖੀ ਰਾਮ, ਕੌਂਸਲਰ ਤੀਰਥ ਰਾਮ, ਕੌਂਸਲਰ ਅਜੇ ਕੁਮਾਰ, ਕੌਂਸਲਰ ਸਤਪਾਲ, ਕੌਂਸਲਰ ਅੰਜਨਾ ਸ਼ਰਮਾ, ਕੌਂਸਲਰ ਗੁਰਬਖਸ਼ ਕੌਰ, ਕੌਸਲਰ ਜਸਵੰਤ ਰਾਏ ਕਾਲਾ, ਕੌਂਸਲਰ ਲਖਬੀਰ ਸਿੰਘ, ਕੌਂਸਲਰ ਭੁਪਿੰਦਰ ਸਿੰਘ, ਕੌਂਸਲਰ ਭੁਪਿੰਦਰ ਸਿੰਘ, ਕੌਂਸਲਰ ਜਤਿੰਦਰ ਕੌਰ, ਕੌਂਸਲਰ ਨਵੀਨ ਕੁਮਾਰ, ਸਾਬਕਾ ਕੌਂਸਲਰ ਸੁਰੇਖਾ ਬਰਜਾਤਾ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ, ਸਾਬਕਾ ਕੌਂਸਲਰ ਮੋਹਨ ਲਾਲ ਪਹਿਲਵਾਨ, ਭਾਰੀ ਗਿਣਤੀ ਵਿਚ ਸੰਗਤ ਵੀ ਮੌਜੂਦ ਸੀ। ਡਰੋਨ ਸ਼ੋਅ ਦੌਰਾਨ ਰਾਗੀ ਭਾਈ ਜਸਵੀਰ ਸਿੰਘ ਜੀ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।