- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ‘ਮਾਈ ਭਾਰਤ’ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 40 ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਵਿੱਚ ਮਾਈ ਭਾਰਤ ਹੁਸ਼ਿਆਰਪੁਰ ਦੀ ਡਿਪਟੀ ਡਾਇਰੈਕਟਰ ਜਸਲੀਨ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਨਸ਼ਾ ਮੁਕਤ ਨੌਜਵਾਨਾਂ ਦੀ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਭੂਮਿਕਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਪੰਜ ਮੈਂਬਰੀ ਜਿਊਰੀ ਪੈਨਲ ਵੱਲੋਂ ਮੁਕਾਬਲੇ ਦਾ ਮੁਲਾਂਕਣ ਕੀਤਾ ਗਿਆ।