ਡੀਟੀਐੱਫ ਵੱਲੋਂ 253 ਅਧਿਆਪਕਾਂ ਦੇ ਟਰਮੀਨੇਸ਼ਨ ਨੋਟਿਸ ਰੱਦ ਕਰ ਕੇ ਇਨਸਾਫ਼ ਕਰਨ ਦੀ ਮੰਗ ਡੀ ਟੀ ਐੱਫ ਵੱਲੋਂ 253 ਅਧਿਆਪਕਾਂ ਦੇ ਟਰਮੀਨੇਸ਼ਨ ਨੋਟਿਸ ਰੱਦ ਕਰਕੇ ਇਨਸਾਫ ਕਰਨ ਦੀ ਮੰਗ
Publish Date: Sun, 25 Oct 2026 06:44 PM (IST)
Updated Date: Sun, 25 Oct 2026 06:46 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜਸ਼ੰਕਰ : ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ 4161 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਵਿੱਚੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਦੇ ਭੇਜੇ ਨੋਟਿਸਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਨ੍ਹਾਂ ਅਧਿਆਪਕਾਂ ਨਾਲ ਇਨਸਾਫ਼ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਡੀਟੀਐੱਫ ਦੇ ਸੂਬਾ ਆਗੂਆਂ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ, ਵਿਨੇ ਕੁਮਾਰ, ਜਰਨੈਲ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ ਬੰਗਾ, ਹੰਸ ਰਾਜ ਗੜ੍ਹਸ਼ੰਕਰ, ਮਨਦੀਪ ਸਿੰਘ, ਸੱਤਪਾਲ ਸਿੰਘ ਕਲੇਰ, ਜਸਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ-ਸਾਢੇ ਤਿੰਨ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਨੀਵਰਸਿਟੀਆਂ ਦੇ ਮਾਹਰ ਪ੍ਰੋਫੈਸਰਾਂ ਵੱਲੋਂ ਤਿਆਰ ਕੀਤੀ ਉੱਤਰ ਕੁੰਜੀ ਨੂੰ ਰੱਦ ਕਰ ਕੇ ਟਰਮੀਨੇਸ਼ਨ ਦੇ ਨੋਟਸ ਭੇਜੇ ਗਏ ਹਨ, ਜਿਸ ਦੇ ਖ਼ਿਲਾਫ਼ ਪ੍ਰਭਾਵਿਤ ਅਧਿਆਪਕਾਂ ਵੱਲੋਂ ਇਨਸਾਫ਼ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾਇਆ ਗਿਆ ਹੈ। ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੇ ਨਾਲ-ਨਾਲ ਪਹਿਲਾਂ ਕੰਮ ਕਰਦੇ ਅਧਿਆਪਕਾਂ ਤੋਂ ਰੁਜ਼ਗਾਰ ਖੋਹਣਨੂੰ ਅਣਉਚਿਤ ਅਤੇ ਗੈਰ ਮਨੁੱਖੀ ਕਿਹਾ ਗਿਆ ਹੈ। ਆਗੂਆਂ ਨੇ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਅਧਿਆਪਕਾਂ ਨਾਲ ਬੇਇਨਸਾਫੀ ਕੀਤੀ ਤਾਂ ਡੀਟੀਐੱਫ ਇਨਸਾਫ਼ ਹੋਣ ਤੱਕ ਇਨ੍ਹਾਂ ਅਧਿਆਪਕਾਂ ਦੇ ਨਾਲ ਸੰਘਰਸ਼ ਵਿੱਚ ਸ਼ਾਮਲ ਹੋਵੇਗੀ।