- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ, ਜੋ ਡੀ.ਡੀ.ਓ. ਵਜੋਂ ਕੰਮ ਕਰਦੇ ਹਨ, ਨੂੰ ਹਦਾਇਤ ਕੀਤੀ ਹੈ ਕਿ ਉਹ ਪੋਰਟਲ ’ਤੇ ਦਰਜ ਮੌਜੂਦਾ ਡਾਟੇ ਦਾ ਆਪਣੇ ਦਫ਼ਤਰੀ ਰਿਕਾਰਡ ਨਾਲ ਮਿਲਾਨ ਕਰਨ। ਜੇਕਰ ਸਰਕਾਰੀ ਰਿਕਾਰਡ ਅਤੇ ਪੋਰਟਲ ਦੇ ਡਾਟੇ ਵਿੱਚ ਕੋਈ ਅੰਤਰ ਮਿਲਦਾ ਹੈ ਤਾਂ ਉਸ ਨੂੰ ਤੁਰੰਤ ਮੌਜੂਦਾ ਸਥਿਤੀ ਅਨੁਸਾਰ ਅੱਪਡੇਟ ਕੀਤਾ ਜਾਵੇ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ), ਪੰਜਾਬ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਅਤੇ ਸਿੱਖਿਆ ਦਫ਼ਤਰਾਂ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਦੇ ਡਾਟੇ ਨੂੰ ਈ-ਪੰਜਾਬ ਪੋਰਟਲ ’ਤੇ ਅੱਪਡੇਟ ਅਤੇ ਤਸਦੀਕ ਕਰਨ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰਤ ਸੂਤਰਾਂ ਅਨੁਸਾਰ, ਸਿੱਖਿਆ ਵਿਭਾਗ ਦੀ ਤਾਲਮੇਲ ਸ਼ਾਖਾ ਵੱਲੋਂ ਜਾਰੀ ਪੱਤਰ ਅਨੁਸਾਰ ਪੋਰਟਲ ਨੂੰ ਤੁਰੰਤ ਪ੍ਰਭਾਵ ਨਾਲ ਲਾਈਵ ਕਰ ਦਿੱਤਾ ਗਿਆ ਹੈ ਤਾਂ ਜੋ ਅਸਾਮੀਆਂ ਦੇ ਵੇਰਵਿਆਂ ਨੂੰ ਦਰੁਸਤ ਕਰਕੇ ਤਸਦੀਕ ਕੀਤਾ ਜਾ ਸਕੇ।
ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ, ਜੋ ਡੀ.ਡੀ.ਓ. ਵਜੋਂ ਕੰਮ ਕਰਦੇ ਹਨ, ਨੂੰ ਹਦਾਇਤ ਕੀਤੀ ਹੈ ਕਿ ਉਹ ਪੋਰਟਲ ’ਤੇ ਦਰਜ ਮੌਜੂਦਾ ਡਾਟੇ ਦਾ ਆਪਣੇ ਦਫ਼ਤਰੀ ਰਿਕਾਰਡ ਨਾਲ ਮਿਲਾਨ ਕਰਨ। ਜੇਕਰ ਸਰਕਾਰੀ ਰਿਕਾਰਡ ਅਤੇ ਪੋਰਟਲ ਦੇ ਡਾਟੇ ਵਿੱਚ ਕੋਈ ਅੰਤਰ ਮਿਲਦਾ ਹੈ ਤਾਂ ਉਸ ਨੂੰ ਤੁਰੰਤ ਮੌਜੂਦਾ ਸਥਿਤੀ ਅਨੁਸਾਰ ਅੱਪਡੇਟ ਕੀਤਾ ਜਾਵੇ।
ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਡਾਟਾ ਅੱਪਡੇਟ ਕਰਨ ਤੋਂ ਬਾਅਦ ਸਬੰਧਤ ਡੀ.ਡੀ.ਓ. ਵੱਲੋਂ ਨਿੱਜੀ ਪੱਧਰ ’ਤੇ ਜਾਂਚ ਕਰਕੇ ਹੀ ਉਸ ਨੂੰ ਮਨਜ਼ੂਰੀ ਦਿੱਤੀ ਜਾਵੇ।
ਇਸ ਪੂਰੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ, ਵਿਭਾਗ ਨੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਡੇਟਾ ਭਰਨ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੀਆਂ ਅਸਾਮੀਆਂ ਦੇ ਡੇਟਾ ਨੂੰ ਇੱਕੋ ਵਾਰ ਵਿੱਚ ਅਪਡੇਟ ਕਰਕੇ ਅਪਰੂਵ ਕੀਤਾ ਜਾਵੇ, ਕਿਉਂਕਿ ਇੱਕ ਵਾਰ ਮਨਜ਼ੂਰੀ ਮਿਲਣ ਤੋਂ ਬਾਅਦ, ਇਸਨੂੰ ਬਦਲਿਆ ਨਹੀਂ ਜਾ ਸਕਦਾ।
ਸਹਾਇਕ ਨਿਰਦੇਸ਼ਕ (ਤਾਲਮੇਲ) ਵੱਲੋਂ ਜਾਰੀ ਨਿਰਦੇਸ਼ਾਂ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਗਲਤ ਜਾਣਕਾਰੀ ਭਰਨ ਜਾਂ ਨਿਰਧਾਰਤ ਸਮੇਂ ਅੰਦਰ ਕੰਮ ਪੂਰਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਡੀ.ਡੀ.ਓ. ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਮੰਨਿਆ ਜਾਵੇਗਾ।
ਇਸ ਦੇ ਨਾਲ ਹੀ ਵਿਭਾਗ ਨੇ ਐਮ.ਆਈ.ਐਸ. ਕੋਆਰਡੀਨੇਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਡਾਟਾ ਅੱਪਡੇਟ ਅਤੇ ਤਸਦੀਕ ਦੀ ਪ੍ਰਕਿਰਿਆ ਦੌਰਾਨ ਸਕੂਲ ਮੁਖੀਆਂ ਅਤੇ ਦਫ਼ਤਰੀ ਅਧਿਕਾਰੀਆਂ ਨੂੰ ਪੂਰਾ ਤਕਨੀਕੀ ਸਹਿਯੋਗ ਮੁਹੱਈਆ ਕਰਵਾਉਣ।