ਨਗਰ ਕੌਂਸਲ ਦੇ ਨਵੇਂ ਪ੍ਰਧਾਨ ਤੇ ਮੀਤ-ਪ੍ਰਧਾਨ ਦੀ ਹੋਈ ਤਾਜ਼ਪੋਸ਼ੀ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ-ਪ੍ਰਧਾਨ ਦੀ ਹੋਈ ਤਾਜ਼ਪੋਸ਼ੀ
Publish Date: Mon, 24 Aug 2026 06:22 PM (IST)
Updated Date: Mon, 24 Aug 2026 06:24 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਨਗਰ ਕੌਂਸਲ ਮੁਕੇਰੀਆਂ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਤਾਜਪੋਸ਼ੀ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਕੀਤੀ ਗਈ। ਇਸ ਮੌਕੇ ਅਨੂਪ ਕੁਮਾਰ ਭੱਟੀ ਨੇ ਨਗਰ ਕੌਂਸਲ ਦੇ ਪ੍ਰਧਾਨ ਤੇ ਡਾ. ਮਧੂਮਿਤਾ ਨੇ ਮੀਤ ਪ੍ਰਧਾਨ ਵਜੋਂ ਆਪਣੇ ਅਹੁਦੇ ਸੰਭਾਲੇ। ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਵਲੰਟੀਅਰਾਂ ਤੋਂ ਇਲਾਵਾ ਸ਼ਹਿਰ ਵਾਸੀਆਂ ਨੇ ਵੀ ਸ਼ਿਰਕਤ ਕੀਤੀ। ਵਿਸ਼ੇਸ਼ ਤੌਰ ’ਤੇ ਪੁੱਜੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਕੇਰੀਆਂ ਸ਼ਹਿਰ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਨਵ-ਨਿਯੁਕਤ ਪ੍ਰਧਾਨ ਅਨੂਪ ਕੁਮਾਰ ਭੱਟੀ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ। ਇਸ ਮੌਕੇ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਪਰਸਨ ਕਰਮਜੀਤ ਕੌਰ, ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਕਾਰਜ ਸਾਧਕ ਅਫ਼ਸਰ ਰਾਮ ਪ੍ਰਕਾਸ਼, ਕੌਂਸਲਰ ਪੂਨਮ ਰੱਤੂ, ਰਾਧਿਕਾ ਚੈਰੀ, ਸ਼ੇਰ ਸਿੰਘ ਸ਼ੇਰਾ, ਸਤਨਾਮ ਸਿੰਘ ਕੋਹਲੀ, ਬੀਬੀ ਸੁਰਜੀਤ ਕੌਰ, ਸੁਭਾਸ਼ ਚੰਦਰ, ਵਿਨੋਦ ਕੁਮਾਰ, ਸ਼ਾਮ ਸਿੰਘ ਸ਼ਾਮਾ, ਵਿੱਕੀ ਅਰੋੜਾ, ਮੰਗਲੇਸ਼ ਕੁਮਾਰ ਜੱਜ, ਸੰਦੀਪ ਕੁਮਾਰ ਟਿੰਮਾ, ਸੁਪਰਡੈਂਟ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਲੰਟੀਅਰ ਤੇ ਸ਼ਹਿਰ ਵਾਸੀ ਹਾਜ਼ਰ ਸਨ।