ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ
Publish Date: Thu, 22 Oct 2026 04:06 PM (IST)
Updated Date: Thu, 22 Oct 2026 04:09 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ: ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਐੱਸ.ਪੀ.ਸੀ.ਐੱਲ. ਸਬ-ਡਿਵੀਜ਼ਨ ਹਰਿਆਣਾ ਵਿਖੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਐਂਪਲਾਈਜ਼ ਫੈਡਰੇਸ਼ਨ ਪਹਿਲਵਾਨ ਗਰੁੱਪ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਹੋਰ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਰੋਕੀਆਂ ਗਈਆਂ ਮਹਿੰਗਾਈ ਭੱਤੇ (ਡੀ.ਏ.) ਦੀਆਂ ਕਿਸ਼ਤਾਂ ਜਾਰੀ ਕਰਨਾ, ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਸੁਣਾਏ ਗਏ ਫ਼ੈਸਲਿਆਂ ਨੂੰ ਲਾਗੂ ਕਰਨਾ ਅਤੇ ਪਹਿਲਾਂ ਮਿਲਦੇ ਭੱਤਿਆਂ ਨੂੰ ਬੰਦ ਕਰਨ ਦੇ ਫ਼ੈਸਲੇ ਵਾਪਸ ਲੈ ਕੇ ਉਨ੍ਹਾਂ ਨੂੰ ਮੁੜ ਬਹਾਲ ਕਰਨਾ ਸ਼ਾਮਲ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਐਂਪਲਾਈਜ਼ ਫੈਡਰੇਸ਼ਨ ਪਹਿਲਵਾਨ ਗਰੁੱਪ ਦੇ ਪ੍ਰਧਾਨ ਜਸਵਿੰਦਰ ਸਿੰਘ, ਟੀ.ਐੱਸ.ਯੂ. ਦੇ ਪ੍ਰਧਾਨ ਬਘੇਲ ਸਿੰਘ, ਏਟਕ ਦੇ ਸੰਜੀਤ ਸਿੰਘ, ਮੀਤ ਪ੍ਰਧਾਨ ਸਿਮਰਨਜੀਤ ਸਿੰਘ, ਇੰਜੀਨੀਅਰ ਪ੍ਰਕਾਸ਼ ਸਿੰਘ ਜੇ.ਈ., ਇੰਜੀਨੀਅਰ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ, ਇੰਜੀਨੀਅਰ ਕੁਲਬੀਰ ਸਿੰਘ ਜੇ.ਈ., ਸੰਦੀਪ ਕੁਮਾਰ ਆਰ.ਏ., ਬਲਵਿੰਦਰ ਕੌਰ ਯੂ.ਡੀ.ਸੀ., ਕੈਸ਼ੀਅਰ ਸੁਨੀਲ ਪਾਂਡੇ, ਲਾਈਨਮੈਨ ਕਰਨੈਲ ਸਿੰਘ, ਰਵਿੰਦਰ ਕੁਮਾਰ ਐੱਸ.ਐੱਸ.ਏ. ਅਤੇ ਵਿਪਿਨ ਕੁਮਾਰ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।