- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਸ਼ਾ, ਸਾਹਿਤ ਅਤੇ ਨਵੀਆਂ ਕਾਢਾਂ ਰਾਹੀਂ ਸਮਾਜਿਕ ਤਬਦੀਲੀ ਲਿਆਉਣ ’ਤੇ ਦਿੱਤਾ ਜ਼ੋਰ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਦਸਮੇਸ਼ ਗਰਲਜ਼ ਕਾਲਜ, ਚੱਕ ਅੱਲ੍ਹਾ ਬਖ਼ਸ਼, ਮੁਕੇਰੀਆਂ ਵਿਖੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵੱਲੋਂ ਖੋਜ ਵਿਕਾਸ ਸੈੱਲ ਅਤੇ ਕਾਲਜ ਨਵਾਚਾਰ ਕੌਂਸਲ ਦੇ ਸਹਿਯੋਗ ਨਾਲ ਰਾਸ਼ਟਰੀ ਨਵਾਚਾਰ ਦਿਵਸ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਲਗਭਗ 50 ਵਿਦਿਆਰਥਣਾਂ ਨੇ ਭਾਗ ਲਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥਣਾਂ ਵਿੱਚ ਰਚਨਾਤਮਕਤਾ, ਨਵੀਂ ਸੋਚ ਅਤੇ ਖੋਜ ਪ੍ਰਤੀ ਰੁਚੀ ਪੈਦਾ ਕਰਨਾ ਸੀ। ਹਿੰਦੀ ਵਿਭਾਗ ਦੀ ਮੁਖੀ ਡਾ. ਰੀਨਾ ਕੁਮਾਰੀ ਨੇ ‘ਭਾਸ਼ਾ, ਸਾਹਿਤ ਅਤੇ ਨਵਾਚਾਰ’ ਵਿਸ਼ੇ ’ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਹਿਤ ਅਤੇ ਰਚਨਾਤਮਕ ਸੋਚ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਂਦੇ ਹਨ। ਪੰਜਾਬੀ ਵਿਭਾਗ ਦੀ ਡਾ. ਮਨਿੰਦਰਜੀਤ ਕੌਰ ਨੇ ‘ਆਧੁਨਿਕ ਯੁੱਗ ਵਿੱਚ ਡਾ. ਏਪੀਜੇ ਅਬਦੁਲ ਕਲਾਮ ਦੇ ਵਿਚਾਰਾਂ ਦੀ ਪ੍ਰਸੰਗਿਕਤਾ’ ਵਿਸ਼ੇ ’ਤੇ ਮਿਹਨਤ, ਆਤਮ-ਵਿਸ਼ਵਾਸ ਅਤੇ ਨਵੀਆਂ ਕਾਢਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।