ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਰੋਸ ਮੁਜ਼ਾਹਿਰਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਰੋਸ ਮੁਜ਼ਾਹਿਰਾ
Publish Date: Thu, 22 Oct 2026 04:41 PM (IST)
Updated Date: Thu, 22 Oct 2026 04:42 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸਾਂਝੀ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਕਮੇਟੀ ਵੱਲੋਂ ਸਥਾਨਕ ਰੈੱਸਟ ਹਾਊਸ ਵਿਖੇ ਇਕੱਤਰਤਾ ਕਰ ਕੇ ਰੋਸ ਧਰਨਾ ਦਿੱਤਾ ਗਿਆ, ਉਪਰੰਤ ਮਾਤਾ ਰਾਣੀ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਿਰਾ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਹੱਕੀ ਮੰਗਾਂ ਮੰਨਣ ਦੀ ਮੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਪੰਜਾਬ ਪੈਨਸ਼ਨਰ ਵੈੱਲਫੇਅਰ ਯੂਨੀਅਨ ਨਰਿੰਦਰ ਸਿੰਘ ਗੋਲੀ, ਪਸਸਫ ਦੇ ਪ੍ਰਧਾਨ ਮਨਜੀਤ ਸਿੰਘ, ਪੈਨਸ਼ਨਰ ਆਗੂ ਤਰਸੇਮ ਹਰਚੰਦ, ਤਹਿਸੀਲ ਪ੍ਰਧਾਨ ਕੁੰਵਰ ਰਾਕੇਸ਼ ਸਿੰਘ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ 18 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਅਕਤੂਬਰ ਦੇ ਪਹਿਲੇ ਹਫ਼ਤੇ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਆਗੂਆਂ ਨੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ 1972 ਦੇ ਨਿਯਮਾਂ ਅਨੁਸਾਰ ਬਹਾਲ ਕਰਨ ਸਮੇਤ ਹੋਰ ਮੰਗਾਂ ਉਠਾਈਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਰਜਤ ਮਹਾਜਨ, ਬਲਵਿੰਦਰ ਟਾਕ,ਬ੍ਰਿਜ ਮੋਹਨ, ਖੁਸ਼ਵੰਤ ਸਿੰਘ ਮਹਿਤਾਬਪੁਰ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਲਵਿੰਦਰ ਸਿੰਘ, ਬਲਦੇਵ ਕ੍ਰਿਸ਼ਨ, ਤਰਲੋਚਨ ਸਿੰਘ, ਜਗਦੀਸ਼ ਸਿੰਘ, ਜਗਜੀਤ ਸਿੰਘ, ਮਧੂ ਕੁਮਾਰੀ, ਪੁਸ਼ਪਾ ਦੇਵੀ, ਬੰਦਨਾ ਕੌਸ਼ਲ, ਆਰਤੀ ਕੁਮਾਰੀ, ਪੂਨਮ ਪੂਰੀ, ਅਮਨਦੀਪ ਕੌਰ, ਦਲਵੀਰ ਕੌਰ, ਇੰਦਰਪ੍ਰੀਤ, ਰੀਨਾ ਰਾਣੀ, ਰਜਨੀ ਸੂਦ ਸਮੇਤ ਹੋਰ ਵੀ ਹਾਜ਼ਰ ਸਨ।