ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ

ਐਤਵਾਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਮੁਕੇਰੀਆਂ ਦੀ ਅਗਵਾਈ 'ਚ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪਟਿਆਲਾ ਵਿਖੇ ਕਰਵਾਈ ਜਾ ਰਹੀ ਰੋਸ ਰੈਲੀ 'ਚ ਵੱਡੀ ਗਿਣਤੀ ਮੁਲਾਜ਼ਮ ਰਵਾਨਾ ਹੋਏ। ਰਵਾਨਗੀ ਤੋਂ ਪਹਿਲਾਂ ਇਕੱਤਰ ਮੁਲਾਜ਼ਮਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਰਾਣੀ ਪੈਨਸ਼ਨ ਯੋਜਨਾ ਨੂੰ ਤੁਰੰਤ ਲਾਗੂ ਕੀਤੇ ਜਾਣ ਦੀ ਮੰਗ ਕੀਤੀ। ਇਸ ਸਮੇਂ ਗੱਲਬਾਤ ਕਰਦੇ ਹੋਏ ਪ੍ਰਧਾਨ ਰਜਤ ਮਹਾਜਨ, ਜਨਰਲ ਸਕੱਤਰ ਸਤੀਸ਼ ਕੁਮਾਰ ਤੇ ਪ੍ਰਰੈੱਸ ਸਕੱਤਰ ਰਾਜਦੀਪ ਸਿੰਘ ਨੌਸ਼ਹਿਰਾ ਨੇ ਰੋਸ ਪ੍ਰਗਟਾਇਆ ਕਿ ਕਰੀਬ 2 ਲੱਕ ਮੁਲਾਜ਼ਮ ਐਨਪੀਐਸ ਦੇ ਮਾੜੇ ਪ੍ਰਭਾਵਾਂ ਦੀ ਸਿੱਧੀ ਮਾਰ ਝੱਲ ਰਹੇ ਹਨ ਜਿਨ੍ਹਾਂ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ ਜਦਕਿ ਕੋਈ ਵੀ ਸਰਕਾਰ ਮੁਲਾਜ਼ਮਾਂ ਦੀ ਸਾਰ ਲੈਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਰਾਜਸਥਾਨ ਸਰਕਾਰ ਦੀ ਤਰਜ਼ 'ਤੇ ਮੁਲਾਜ਼ਮਾਂ ਦੀ ਜੀਪੀਐੱਫ਼ ਕਟੌਤੀ ਕਰਨ ਦੀ ਮੰਗ ਕਰਦੇ ਹੋਏ ਰੋਸ ਪ੍ਰਗਟਾਇਆ ਕਿ ਪੰਜਾਬ ਦੇ ਵਿੱਤ ਮੰਤਰੀ ਨੀਵੇਂ ਪੱਧਰ ਦੇ ਬਿਆਨ ਦੇ ਕੇ ਆਪਣੀ ਜਿੰਮੇਵਾਰੀ ਤੋਂ ਪੱਲ੍ਹਾ ਝਾੜ ਰਹੇ ਹਨ ਤੇ ਪੁਰਾਣੀ ਪੈਨਸ਼ਨ ਬਾਹਲੀ ਨੂੰ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਦੱਸ ਰਹੇ ਹਨੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰ ਸਕਦੀ ਹੈ ਪਰ ਸਰਕਾਰ ਬਹਾਨਾ ਬਣਾ ਕੇ ਮੁਲਾਜ਼ਮਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਟਿਆਲਾ ਰੈਲੀ ਸੂਬਾ ਸਰਕਾਰ ਦੀਆਂ ਜੜ੍ਹਾ ਹਿਲਾ ਕੇ ਰੱਖ ਦੇਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਨਹੀਂ ਹੋ ਜਾਂਦੀ ਉਦੋਂ ਤੱਕ ਜਥੇਬੰਦੀ ਸੰਘਰਸ਼ਸ਼ੀਲ ਰਹੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਟਾਕ, ਮੀਤ ਪ੍ਰਧਾਨ ਬਿ੍ਜ ਮੋਹਨ, ਵਿਨੋਦ ਕੁਮਾਰ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਦੀਪਕ ਕੁਮਾਰ, ਚੇਤਨ, ਲੈਕਚਰਾਰ ਰਾਜੇਸ਼ ਕੁਮਾਰ, ਜਸਵੀਰ ਸਿੰਘ, ਬਲਜਿੰਦਰ ਸਿੰਘ, ਰਮਨ ਕੁਮਾਰ, ਜਸਵੀਰ ਕੁਮਾਰ, ਵਿਪਨ, ਸੰਦੀਪ ਕੁਮਾਰ, ਰਮੇਸ਼ ਕੁਮਾਰ ਆਦਿ ਨੇ ਜੱਥੇ 'ਚ ਸ਼ਮੂਲੀਅਤ ਕੀਤੀ।