ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਲਾਇਆ ਰੋਜ਼ਗਾਰ ਕੈਂਪ
ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਟਾਂਡਾ ਵਿਖੇ ਲਗਾਇਆ ਰੋਜ਼ਗਾਰ ਕੈਂਪ
Publish Date: Fri, 06 Nov 2026 05:19 PM (IST)
Updated Date: Fri, 06 Nov 2026 05:20 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਐਸ.ਡੀ.ਐਮ. ਟਾਂਡਾ ਲਵਦੀਪ ਸਿੰਘ ਦੀ ਅਗਵਾਈ ਹੇਠ ਬਸਤੀ ਸੈਂਸੀਆਂ, ਟਾਂਡਾ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਈ.ਓ. ਟਾਂਡਾ ਵਿਜੇ ਕੁਮਾਰ ਡੋਗਰਾ ਅਤੇ ਆਰ.ਸੇਟੀ. ਪੀ.ਐੱਨ.ਬੀ. ਗੁਰਜੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਹੁਸ਼ਿਆਰਪੁਰ ਅਤੇ ਬਸਤੀ ਸੈਂਸੀਆਂ, ਟਾਂਡਾ ਦੇ ਐਮ.ਸੀ. ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਜਿਸ ਵਿਚ ਪ੍ਰਾਰਥੀਆਂ ਦੇ ਭਵਿੱਖ ਦੇ ਲਈ ਉਨ੍ਹਾਂ ਨੂੰ ਕਰੀਅਰ ਕਾਊਂਸਲਿੰਗ ਅਤੇ ਸਰਕਾਰੀ ਨੌਕਰੀਆਂ ਬਾਰੇ, ਰੋਜ਼ਗਾਰ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਕੀਤੇ ਜਾਂਦੇ ਉਪਰਾਲਿਆਂ ਤੋਂ ਇਲਾਵਾ ਆਪਣਾ ਕਾਰੋਬਾਰ ਸ਼ੁਰੂ ਕਰਨ ਵਾਲੇ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਡੀ.ਪੀ.ਐਮ.ਯੂ. ਹੁਸ਼ਿਆਰਪੁਰ ਰਮਨ ਭਾਰਤੀ ਨੇ ਪ੍ਰਾਰੀਥੀਆਂ ਨੂੰ ਸਰਕਾਰ ਦੁਆਰਾ ਚਲਾਏ ਜਾਣ ਵਾਲੇ ਵੱਖ-ਵੱਖ ਸਕਿੱਲ ਕੋਰਸਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਬਸਤੀ ਸੈਂਸੀਆਂ ਟਾਂਡਾ ਦੇ ਐਮ.ਸੀ. ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।