- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਲਈ ਮਾਹਿਲਪੁਰ ’ਚ ਰੋਜ਼ਗਾਰ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਹਿਲਪੁਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਥਾਨਕ ਬੀ.ਡੀ.ਪੀ.ਓ. ਕਲੋਨੀ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਰੋਜ਼ਗਾਰ ਕੈਂਪ ਲਗਾਇਆ ਗਿਆ। ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ। ਇਸ ਮੌਕੇ ਐੱਸ.ਡੀ.ਐੱਮ. ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਅਜਿਹੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ 60 ਦਿਨਾਂ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ ਵਿੱਚ ਖੇਡਾਂ, ਰੋਜ਼ਗਾਰ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।