- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਐਡ ਕਾਲਜ ਡੱਲੇਵਾਲ ਵਿਖੇ ਦਸਵਾਂ ਪੁਸਤਕ ਮੇਲਾ ਤੇ ਵਿਰਾਸਤੀ ਉਤਸਵ ਸ਼ਾਨੋ ਸ਼ੌਕਤ ਨਾਲ ਸ਼ੁਰੂ

ਮਾਂ ਬੋਲੀ ਤੇ ਪੁਸਤਕ ਸੱਭਿਆਚਾਰ ਦੀ ਸੰਭਾਲ ਦੇ ਉਪਰਾਲੇ ਸ਼ਲਾਗਾਯੋਗ ਡਾ: ਰਵਜੋਤ ਸਿੰਘ
ਕਮਲ, ਪੰਜਾਬੀ ਜਾਗਰਣ
ਹਰਿਆਣਾ : ਪੰਜਾਬੀ ਵਿਕਾਸ ਮੰਚ ਹਰਿਆਣਾ ਵੱਲੋਂ ਸਿੱਖਿਆ ਵਿਭਾਗ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਗੁਰੂ ਨਾਨਕ ਐਜੂਕੇਸ਼ਨਲ ਟਰਸਟ ਡੱਲੇਵਾਲ ਵਿਖੇ ਦਸਵਾਂ ਪੁਸਤਕ ਮੇਲਾ ਅਤੇ ਵਿਰਾਸਤੀ ਉਤਸਵ ਬੀਐਡ ਕਾਲਜ ਡੱਲੇਵਾਲ ਦੇ ਵਿਹੜੇ ਵਿੱਚ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਪੁਸਤਕ ਮੇਲੇ ਵਿੱਚ ਡਾਕਟਰ ਰਵਜੋਤ ਸਿੰਘ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਜਦ ਕਿ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਹਰਜਿੰਦਰ ਕੌਰ ਇਸ ਪੁਸਤਕ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਡਾਕਟਰ ਰਵਜੋਤ ਸਿੰਘ ਨੇ ਪੰਜਾਬੀ ਵਿਕਾਸ ਮੰਚ ਹਰਿਆਣਾ ਵੱਲੋਂ ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਦੀ ਸੰਭਾਲ ਅਤੇ ਵਿਦਿਆਰਥੀਆਂ ਵਿੱਚ ਪੁਸਤਕ ਸਭਿਆਚਾਰ ਪੈਦਾ ਕਰਨ ਲਈ ਆਰੰਭੇ ਕਾਰਜਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਉਸਾਰੂ ਪਾਸੇ ਲਾਉਣ ਲਈ ਅਜਿਹੇ ਵਿਦਿਅਕ ਅਤੇ ਸਾਹਿਤਿਕ ਸਮਾਗਮ ਰਚਾਉਣ ਦੀ ਸਖਤ ਲੋੜ ਹੈ। ਉਹਨਾ ਆਪਣੇ ਅਖਤਿਆਰੀ ਫੰਡ ਵਿੱਚੋਂ ਪੰਜਾਬੀ ਵਿਕਾਸ ਮੰਚ ਨੂੰ ਇਕ ਲੱਖ 11 ਹਜਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਨੇ ਪੰਜਾਬੀ ਵਿਕਾਸ ਮੰਚ ਹਰਿਆਣਾ ਵੱਲੋਂ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਵਿੱਚ ਵਿਸ਼ਾਲ ਪੁਸਤਕ ਮੇਲੇ ਅਤੇ ਵਿਰਾਸਤੀ ਉਤਸਵ ਦੇ ਆਯੋਜਨ ਵਾਸਤੇ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਕਿ ਅੱਜ ਦੇ ਮੋਬਾਈਲ ਜੁਗ ਵਿੱਚ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਅਤੇ ਉਹਨਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਕਰਨ ਵਾਸਤੇ ਪੁਸਤਕਾਂ ਨਾਲ ਸਾਂਝ ਪਵਾਉਣੀ ਸਮੇਂ ਦੀ ਅਣਸਰਦੀ ਲੋੜ ਹੈ। ਇਸ ਮੌਕੇ ਉਹਨਾਂ ਪੁਸਤਕ ਮੇਲੇ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਕਲਾਤਮਕ ਵੰਨਗੀਆਂ ਦੀ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਨਾਨਕ ਐਜੂਕੇਸ਼ਨਲ ਟਰਸਟ ਦੇ ਚੇਅਰਮੈਨ ਇੰਜੀਨੀਅਰ ਪ੍ਰਭਜੀਤ ਸਿੰਘ, ਪ੍ਰਿੰਸੀਪਲ ਧੀਰਜ ਕੁਮਾਰ, ਪ੍ਰਿੰਸੀਪਲ ਗਰਗ, ਵਾਇਸ ਪ੍ਰਿੰਸੀਪਲ ਪੁਸ਼ਪਿੰਦਰ ਕੌਰ, ਪ੍ਰਿੰਸੀਪਲ ਸੰਦੀਪ ਕੌਰ ਬੋਸਕੀ, ਪ੍ਰਿੰਸੀਪਲ ਚੰਦਰ ਮੋਹਣ, ਡਾਇਟ ਕਾਲਜ ਦੇ ਮੈਨਟਰ ਅੰਕਰ ਸੂਦ, ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਪ੍ਰਧਾਨ ਹਰਮੇਲ ਸਿੰਘ ਖੱਖ, ਸਕੱਤਰ ਵਰਿੰਦਰ ਸਿੰਘ ਨਿਮਾਣਾ, ਸਰਬਜੀਤ ਸਿੰਘ ਕੰਗ, ਜਗਤਜੀਤ ਸਿੰਘ ਵਿਜੇ ਕਲਸੀ, ਮਲਕੀਤ ਵਸੀ, ਹੈਡ ਮਾਸਟਰ ਅਸ਼ੋਕ ਕੁਮਾਰ, ਹੈਡ ਮਿਸਸਟਰੈਸ ਹਰਪ੍ਰੀਤ ਕੌਰ, ਪ੍ਰੋਫੈਸਰ ਸੁਰੇਸ਼ ਕੁਮਾਰ, ਪ੍ਰਿਤਪਾਲ ਸਿੰਘ ਚੌਟਾਲਾ, ਸੁਖਦੇਵ ਕਾਜਲ, ਸਰਜੀਤ ਰਾਜਾ ਸਿੰਘ ਚੌਟਾਲਾ, ਸੰਜੀਵ ਧੂਤ, ਸ਼ਾਇਰ ਅਮਰੀਕ ਡੋਗਰਾ, ਜਸਵਿੰਦਰ ਸਿੰਘ ਮਾਣਕੂ, ਪ੍ਰੋਫੈਸਰ ਅਨਿਲ ਕੁਮਾਰ ਕਮਲਾ ਦੇਵੀ, ਰਮਨ ਕੁਮਾਰ, ਲੈਕਚਰ ਸੁਖਵਿੰਦਰ ਸਿੰਘ, ਹਰਜਿੰਦਰ ਕੌਰ, ਫੈਪਰੋ ਮੈਨੇਜਰ ਸੁਖਵਿੰਦਰ ਪੰਨੂ, ਗੁਰਪ੍ਰੀਤ ਸਿੰਘ ਸਹੋਤਾ, ਜਸਪਾਲ ਸਿੰਘ ਆਦੀ ਵੀ ਹਾਜ਼ਰ ਸਨ।