ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ’ਚ ਉਤਸ਼ਾਹ ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਵਿੱਚ ਉਤਸ਼ਾਹ
Publish Date: Sat, 28 Nov 2026 03:58 PM (IST)
Updated Date: Sat, 28 Nov 2026 03:59 PM (IST)
ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ ਟਾਂਡਾ ਉੜਮੁੜ : ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਚੋਣ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਖੁਸ਼ੀ ਵਿੱਚ ਟਾਂਡਾ ਦੇ ਲੱਖੀ ਪਲਾਜ਼ਾ ਵਿਖੇ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਮੌਕੇ ਆਗੂਆਂ ਨੇ ਇੱਕ-ਦੂਜੇ ਨੂੰ ਲੱਡੂ ਖੁਆ ਕੇ ਗੱਠਜੋੜ ਦੀ ਖੁਸ਼ੀ ਸਾਂਝੀ ਕੀਤੀ। ਇਕੱਤਰਤਾ ਵਿੱਚ ਸਾਬਕਾ ਕੈਬਨਿਟ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ, ਸਾਬਕਾ ਚੇਅਰਮੈਨ ਜਵਾਹਰ ਖੁਰਾਣਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੋਂ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਭਾਜਪਾ ਆਗੂ ਸੁਰਿੰਦਰ ਜਾਜਾ, ਮਾਸਟਰ ਰਾਜਾ ਸਿੰਘ ਮੂਨਕਾ, ਅਮਨਦੀਪ ਸਿੰਘ ਹੁਸੈਨਪੁਰ, ਜਸ਼ਨ ਗੁਰਾਇਆ, ਨਿਰਮਲ ਸਿੰਘ ਲੱਕੀ, ਕਿਰਪਾਲ ਸਿੰਘ ਪੰਡੋਰੀ, ਕਮਲਜੀਤ ਸਿੰਘ ਮੂਨਕਾ ਅਤੇ ਹਰਬੰਸ ਸਿੰਘ ਮੂਨਕਾ ਸਮੇਤ ਦੋਵਾਂ ਪਾਰਟੀਆਂ ਦੇ ਕਈ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਹ ਗੱਠਜੋੜ ਮਜ਼ਬੂਤ ਪ੍ਰਦਰਸ਼ਨ ਕਰੇਗਾ ਅਤੇ ਗੱਠਜੋੜ ਦੀ ਸਰਕਾਰ ਬਣਨ ਤੋਂ ਕੋਈ ਤਾਕਤ ਨਹੀਂ ਰੋਕ ਸਕੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਵਿਦੇਸ਼ ਤੋਂ ਟੈਲੀਫੋਨ ਰਾਹੀਂ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ।