ਵੋਟਰ ਜਾਗਰੂਕਤਾ ਮੁਹਿੰਮ ਤਹਿਤ ਕੁਇਜ਼ ਮੁਕਾਬਲੇ ਕਰਵਾਏ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਲੇਖ ਰਚਨਾ ਅਤੇ ਕੁਇਜ਼ ਮੁਕਾਬਲੇ ਕਰਵਾਏ
Publish Date: Wed, 18 Nov 2026 05:02 PM (IST)
Updated Date: Wed, 18 Nov 2026 05:03 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ 42 ਸ਼ਾਮਚੁਰਾਸੀ ਦੇ ਲੇਖ ਰਚਨਾ ਅਤੇ ਕੁਇਜ਼ ਮੁਕਾਬਲੇ ਸਕੂਲ ਆਫ਼ ਐਮੀਨੈਂਸ ਬਾਗਪੁਰ ਸਤੌਰ ਵਿਖੇ ਕਰਵਾਏ ਗਏ। ਸਵੀਪ ਨੋਡਲ ਅਫ਼ਸਰ ਡਾ. ਪ੍ਰਿੰਸੀਪਲ ਰਾਜੀਵ ਕੁਮਾਰ ਪਰਾਸਰ, ਸਕੂਲ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਅਤੇ ਈਐਲਸੀ ਇੰਚਾਰਜ ਸੀਮਾ ਦੇ ਪ੍ਰਬੰਧਾਂ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਹਲਕੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਅੰਕੁਰ ਸੂਦ, ਵਰਿੰਦਰ ਸਿੰਘ ਨਿਮਾਣਾ ਅਤੇ ਪ੍ਰੋ. ਰਾਜੀਵ ਕੁਮਾਰ ਨੇ ਦੱਸਿਆ ਕਿ ਸਵੀਪ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਚੋਣਾਂ ਦੌਰਾਨ ਲਾਜ਼ਮੀ ਤੌਰ ’ਤੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੀ ਜੱਜਮੈਂਟ ਲੈਕਚਰਾਰ ਸੁਖਦੇਵ ਸਿੰਘ ਕਾਜਲ, ਰਵਿੰਦਰ ਪਾਲ ਸਿੰਘ ਲੁਗਾਣਾ, ਹਰਜਿੰਦਰ ਕੌਰ, ਦਲਜੀਤ ਸਿੰਘ, ਅਨੁਪਮ ਬਸੀ, ਕਰਨੈਲ ਕੌਰ ਅਤੇ ਜਸਪਾਲ ਸਿੰਘ ਨੇ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚੋਂ 10-10 ਵਿਦਿਆਰਥੀਆਂ ਦੀ ਚੋਣ ਕੀਤੀ ਗਈ, ਜੋ ਅੱਗੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।