ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਮੈਰਿਟ ’ਚ ਬਣਾਈ ਥਾਂ ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਮੈਰਿਟ ’ਚ ਥਾਂ ਬਣਾਈ
Publish Date: Mon, 23 Nov 2026 04:58 PM (IST)
Updated Date: Mon, 23 Nov 2026 05:01 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ: ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਬੀਏ-ਬੀਐੱਡ ਸਮੈੱਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਮਈ 2026 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲੀਆਂ ਪੰਜ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਦੱਸਿਆ ਕਿ ਵਿਦਿਆਰਥਣ ਮਨਪ੍ਰੀਤ ਕੌਰ ਨੇ 91.3 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ, ਤਜਿੰਦਰ ਕੌਰ ਨੇ 90.87 ਫ਼ੀਸਦੀ ਅੰਕਾਂ ਨਾਲ ਦੂਜਾ, ਪਰਨੀਤ ਕੌਰ ਨੇ 90.81 ਫ਼ੀਸਦੀ ਅੰਕਾਂ ਨਾਲ ਤੀਜਾ, ਮੋਨਿਕਾ ਸਿੰਘ ਨੇ 90.6 ਫ਼ੀਸਦੀ ਅੰਕਾਂ ਨਾਲ ਚੌਥਾ ਅਤੇ ਅਮਨਦੀਪ ਕੌਰ ਨੇ 90.3 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਸਿੱਖਿਆ ਵਿਭਾਗ ਦੀ ਮੁੱਖੀ ਡਾ. ਅੰਜਲੀ ਮੋਂਗਾ, ਪ੍ਰੋ. ਅਨੂੰ ਲਤਾ, ਪ੍ਰੋ. ਰੇਨੂੰ ਗੁਪਤਾ, ਪ੍ਰੋ. ਸ਼ਿਖਾ ਸ਼ਰਮਾ ਅਤੇ ਪ੍ਰੋ. ਸਤਵੰਤ ਕੌਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।