- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ.ਏ.ਵੀ. ਸਕੂਲ ਦਸੂਹਾ ਵਿਖੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦਸੂਹਾ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਮ.ਓ. ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਵਿਦਿਆਰਥੀਆਂ ਲਈ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਇਸ ਦੌਰਾਨ ਅਪਥੈਲਮਿਕ ਅਫ਼ਸਰ ਰਣਜੀਤ ਸਿੰਘ ਭਾਰਤੀ ਵੱਲੋਂ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਐਨਕਾਂ ਦੇ ਨੰਬਰ ਦਿੱਤੇ ਗਏ। ਇਸ ਮੌਕੇ ਰਣਜੀਤ ਸਿੰਘ ਭਾਰਤੀ ਨੇ ਵਿਦਿਆਰਥੀਆਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਮੋਬਾਈਲ ਫੋਨ ਦੀ ਬੇਲੋੜੀ ਅਤੇ ਜ਼ਿਆਦਾ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੱਕ ਮੋਬਾਈਲ ਦੀ ਵਰਤੋਂ ਅੱਖਾਂ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਰੀਆਂ ਸਬਜ਼ੀਆਂ ਅਤੇ ਤਾਜ਼ੇ ਫਲ ਖਾਣ, ਫਾਸਟ ਫੂਡ ਅਤੇ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਨੂੰ ਵੀ ਸਨੇਲਨ ਚਾਰਟ ਦੀ ਮਦਦ ਨਾਲ ਵਿਦਿਆਰਥੀਆਂ ਦੀ ਨਜ਼ਰ ਦੀ ਮੁੱਢਲੀ ਜਾਂਚ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਹਾਜ਼ਰ ਸੀ।