ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
Publish Date: Wed, 04 Nov 2026 05:11 PM (IST)
Updated Date: Wed, 04 Nov 2026 05:14 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਹੁਸ਼ਿਆਰਪੁਰ-ਟਾਂਡਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਭੁੱਲਾ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੀ ਰਣਨੀਤੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਚੰਡੀਗੜ੍ਹ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਸਾਨੀ ਸੰਕਟ, ਖੇਤੀਬਾੜੀ ਦੀਆਂ ਸਮੱਸਿਆਵਾਂ ਅਤੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੰਗਾਂ ਨਾ ਮੰਨਣ ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਨਿਸ਼ਾਨ ਸਿੰਘ ਮੁਲਤਾਨੀ, ਗੁਰਜੀਤ ਸਿੰਘ ਕੰਗ, ਸੁਖਬੀਰ ਸਿੰਘ ਜੋੜਾ, ਗਣੇਸ਼ ਦੁਸਾਂਝ, ਜੀਤ ਸਿੰਘ ਮਿਆਣੀ ਸਮੇਤ ਕਈ ਕਿਸਾਨ ਆਗੂ ਅਤੇ ਮਹਿਲਾਵਾਂ ਹਾਜ਼ਰ ਸਨ।