- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨੀ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ । ਬੁਲਾਰਿਆਂ ਕਿਹਾ ਕਿ ਜਿੱਥੇ ਭਾਰਤ ਸਰਕਾਰ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਕਰਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕੀਤਾ ਹੈ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਅਮਰੀਕਾ ਭਾਰਤ ਵਪਾਰਕ ਸਮਝੌਤੇ ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਸੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਚੌਲਾਂਗ ਟੋਲ ਪਲਾਜ਼ਾ ਤੇ ਧਰਨਾ ਲਗਾ ਕੇ ਟੋਲ ਫਰੀ ਕਰ ਦਿੱਤਾ । ਇਸ ਧਰਨਾ ਪ੍ਰਦਰਸ਼ਨ ਮੌਕੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਹੋਰ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਜਲੰਧਰ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨੀ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ । ਬੁਲਾਰਿਆਂ ਕਿਹਾ ਕਿ ਜਿੱਥੇ ਭਾਰਤ ਸਰਕਾਰ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਕਰਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕੀਤਾ ਹੈ, ਉੱਥੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਸੀ ਲਾਗੂ ਕਰਕੇ ਕਿਸਾਨੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੀਆਂ ਕੋਝੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ ।