ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਦੀ ਦਰਦਨਾਕ ਘਟਨਾ ਦੇ ਦੋਸ਼ੀਆਂ ਦੀ ਤੁਰੰਤ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲ੍ਹਾ ਹੁਸ਼ਿਆਰਪੁਰ 'ਚ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਇਕੱਠੇ ਹੋ ਕੇ ਰੇਲਵੇ ਸਟੇਸ਼ਨ ਹੁਸ਼ਿਆਰਪੁਰ ਵਿਖੇ ਰੇਲਾਂ ਦਾ ਚੱਕਾ ਜਾਮ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਵੇਰੇ 10 ਤੋਂ ਸ਼ਾਮ 4 ਵਜੇ ਤਕ ਰੈਲੀ ਵੀ ਕੀਤੀ, ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੋਂ ਲਖਵੀਰ ਸਿੰਘ ਵਾਹਿਦ, ਬੀਕੇਯੂ ਦੁਆਬਾ ਤੋਂ ਸੋਹਣ ਸਿੰਘ ਸਾਹਰੀ, ਕਿਸਾਨ ਯੂਨੀਅਨ ਦੁਆਬੇ ਦੇ ਗੁਰਦੀਪ ਸਿੰਘ ਖੁਣਖੁਣ, ਆਜ਼ਾਦ ਕਿਸਾਨ ਕਮੇਟੀ ਦੋਆਬਾ ਰਣਜੀਤ ਸਿੰਘ ਕਾਹਰੀ, ਜਮਹੂਰੀ ਕਿਸਾਨ ਸਭਾ ਪੰਜਾਬ ਤੋਂ ਮਾਸਟਰ ਦਵਿੰਦਰ ਸਿੰਘ ਕੱਕੋਂ, ਕੁੱਲ ਹਿੰਦ ਕਿਸਾਨ ਸਭਾ ਗੁਰਮੇਸ਼ ਸਿੰਘ, ਕਿਰਤੀ ਕਿਸਾਨ ਯੂਨੀਅਨ ਜਗਤਾਰ ਸਿੰਘ ਭਿੰਡਰ ,ਬੀਕੇਯੂ (ਉਗਰਾਹਾਂ) ਮਾਸਟਰ ਸ਼ਿੰਗਾਰਾ ਸਿੰਘ, ਬੀਕੇਯੂ ਦੁਆਬਾ ਜਗਦੀਪ ਸਿੰਘ ਕਾਹਰੀ ਨੇ ਕੀਤੀ।

ਇਸ ਮੌਕੇ ਆਪਣੇ ਸੰਬੋਧਨ 'ਚ ਬੁਲਾਰਿਆਂ ਨੇ ਕਿਹਾ ਕਿ ਰੇਲ ਰੋਕੋ ਦਾ ਸੱਦਾ ਵਿਸ਼ੇਸ਼ ਤੌਰ 'ਤੇ ਕੇਂਦਰੀ ਗ੍ਹਿ ਰਾਜ ਮੰਤਰੀ ਦੀ ਬਰਖਾਸਤਗੀ ਅਤੇ ਉਸ ਦੇ ਪੁੱਤਰ ਤੇ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਸਮੂੰਹ ਕਾਤਲਾਂ ਨੂੰ ਸਜ਼ਾ ਦਿਵਾਉਣ, ਯੂਪੀ ਦੇ ਮੁੱਖ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਤੇ ਕੇਂਦਰਿਤ ਸੀ। ਬੁਲਾਰਿਆਂ ਨੇ ਸਰਕਾਰ ਦੀਆਂ ਸਾਜ਼ਿਸ਼ਾਂ ਨਾਕਾਮ ਕਰਦੇ ਹੋਏ ਮੋਰਚੇ ਦੀ ਏਕਤਾ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ, ਕਿਸਾਨ ਕਾਲੇ ਕਾਨੂੰਨ ਵਾਪਸ ਕਰਾ ਕੇ ਹੀ ਵਾਪਸ ਆਉਣਗੇ।

ਇਸ ਰੇਲ ਰੋਕੋ ਅੰਦੋਲਨ 'ਚ ਕਿਸਾਨੀ ਕੰਮਾਂ ਕਾਰਾਂ ਦਾ ਜ਼ੋਰ ਹੋਣ ਦੇ ਬਾਵਜੂਦ ਵੱਡੀ ਗਿਣਤੀ 'ਚ ਕਿਸਾਨ ਧਰਨੇ 'ਚ ਸ਼ਾਮਲ ਸਨ। ਇਸ ਧਰਨੇ 'ਚ ਕਮਲਜੀਤ ਸਿੰਘ ਰਾਜਪੁਰ ਭਾਈਆਂ, ਪਰਮਜੀਤ ਸਿੰਘ ਕਲਕੱਟ, ਮਦਨ ਲਾਲ ਬੁਲੋਵਾਲ, ਲਖਵੀਰ ਸਿੰਘ ਪੱਟੀ, ਗਗਨਦੀਪ ਸਿੰਘ ਰਾਜੇਵਾਲ, ਰਾਜਿੰਦਰ ਸਿੰਘ ਆਜ਼ਾਦ, ਗੁਰਨਾਮ ਸਿੰਘ ਸਿੰਗੜੀਵਾਲ ਨੇ ਸੰਬੋਧਨ ਕੀਤਾ। ਇਸ ਮੌਕੇ ਤਰਸੇਮ ਲਾਲ ਭੂੰਗਾ, ਨਿਰਵੈਰ ਸਿੰਘ ਮਰਨਾਈਆਂ, ਹਰਪ੍ਰਰੀਤ ਸਿੰਘ ਲਾਲੀ, ਕੁਲਤਾਰ ਸਿੰਘ ਕੁਲਤਾਰ, ਜਸਵੰਤ ਸਿੰਘ ਮੁਖਲਿਆਣਾ, ਪ੍ਰਦੁਮਣ ਸਿੰਘ, ਗੁਰਮੀਤ ਸਿੰਘ, ਮਲਕੀਅਤ ਸਿੰਘ ਸਲੇਮਪੁਰ, ਪਿਆਰਾ ਸਿੰਘ ਲੁੱਧਾ ਆਦਿ ਮੌਜੂਦ ਸਨ।