- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨੀ ਮੰਗਾਂ ਨੂੰ ਲੈਕੇ ਐਸ.ਡੀ.ਐਮ ਦਫਤਰ ਗੜਸ਼ੰਕਰ ਨੂੰ ਸੌਂਪਿਆ ਮੰਗ ਪੱਤਰ

ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ, ਗੜਸੰਕਰ : ਕੁੱਲ ਹਿੰਦ ਕਿਸਾਨ ਸਭਾ ਦੇ ਸੁਬਾਈ ਸੱਦੇ ’ਤੇ ਐਸ ਡੀ ਐਮ ਦਫ਼ਤਰ ਗੜਸ਼ੰਕਰ ਧਰਨਾ ਦੇ ਕੇ ਕਿਸਾਨੀ ਮੰਗਾਂ ਨੂੰ ਲੈਕੇ ਮੰਗ ਪੱਤਰ ਸੁਪਰਡੈਂਟ ਨੂੰ ਸੌਂਪਿਆ ਗਿਆ। ਜਿਸ ’ਚ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਸੁਬਾਈ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਸੁਬਾਈ ਮੀਤ ਪ੍ਰਧਾਨ ਕਾਮਰੇਡ ਦਰਸ਼ਨ ਸਿੰਘ ਮੱਟੂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਅੱਛਰ ਸਿੰਘ ਬਿਲੜੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਨਿਆਇਕ ਵੰਡ ਹੋਵੇ। ਅਮਰੀਕਾ ਭਾਰਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ ਅਤੇ ਹਰ ਖੇਤ ਨੂੰ ਨਹਿਰੀ ਪਾਣੀ ਦਿੱਤਾ ਜਾਵੇ। ਕਿਸਾਨਾਂ ਨੂੰ ਹਰ ਫਸਲ ਦਾ ਲਾਹੇਵੰਦ ਭਾਅ ਦਿੱਤਾ ਜਾਵੇ ਅਤੇ ਖਰੀਦ ਦੀ ਕਾਨੂੰਨੀ ਗਰੰਟੀ ਹੋਵੇ। ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸੁਸਾਇਟੀਆਂ ਦੇ ਕਰਜ਼ੇ ਦੀ ਹੱਦ ਵਧਾਈ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮਾਫ਼ ਕੀਤੇ ਜਾਣ, ਆਜ਼ਾਦੀ ਤੋਂ ਬਾਅਦ ਜ਼ਮੀਨਾਂ ਆਬਾਦ ਕਰਨ ਵਾਲੇ ਆਬਾਦਕਾਰਾਂ ਨੂੰ ਜ਼ਮੀਨੀ ਮਾਲਕੀ ਹੱਕ ਦਿੱਤੇ ਜਾਣ। ਪਿਛਲੇ ਸਾਲ ਹੜ੍ਹਾਂ ਕਾਰਨ ਫ਼ਸਲਾਂ ਮਾਲ ਪਸ਼ੂ ਮਕਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਡੀਜ਼ਲ ਪੈਟਰੋਲ ਰਸੋਈ ਗੈਸ ਦੀ ਕੀਮਤਾਂ ’ਚ ਕੀਤਾ ਵਾਧਾ ਵਾਪਸ ਲਿਆ ਜਾਵੇ। ਇਸ ਮੌਕੇ ਰਵਿੰਦਰ ਕੁਮਾਰ ਨੀਟਾ, ਸੁਭਾਸ਼ ਮੱਟੂ, ਸਤਨਾਮ ਸਿੰਘ , ਕਸਮੀਰ ਸਿੰਘ, ਬਾਲਾ ਮਾਣਕ ਕਲਸੀ, ਅਵਤਾਰ ਸਿੰਘ, ਬਲਵਿੰਦਰ ਸਿੰਘ ਭੱਜਲ ਅਤੇ ਹੋਰ ਹਾਜ਼ਰ ਸਨ।