ਮਹੇਸ਼ਵਰ ਕੁਮਾਰ ਛਾਬੜਾ, ਨਸਰਾਲਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਹੁਸ਼ਿਆਰਪੁਰ ਵੱਲੋਂ ਜ਼ਲਿ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖੰਗੂੜਾ ਦੀ ਅਗਵਾਈ ਵਿੱਚ ਖੇਤੀ ਦੇ ਮੋਟਰਾਂ ਦੀ ਘੱਟ ਬਿਜਲੀ ਸਪਲਾਈ ਆਉਣ ਦੇ ਕਾਰਣ ਐਸ ਸੀ ਹੁਸ਼ਿਆਰਪੁਰ ਦੇ ਨਾਂ ਤੇ ਐਸਡੀਓ ਸ਼ਾਮਚੁਰਾਸੀ ਰਾਜੀਵ ਜੱਸਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਖੰਗੂੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਵਾਸਤੇ 8 ਘੰਟੇ ਨਿਰਿਘਨ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਸੀ,ਜਦ ਕਿ ਬਿਜਲੀ 4,5 ਘੰਟੇ ਹੀ ਆ ਰਹੀ ਹੈ। ਜਿਸ ਕਾਰਣ ਝੋਨੇ ਤੋਂ ਇਲਾਵਾਂ ਗੰਨਾ,ਮੱਕੀ ਤੇ ਪਸ਼ੂਆਂ ਵਾਸਤੇ ਹਰੇ ਚਾਰੇ ਦੀ ਫਸਲ ਪਾਣੀ ਨਾ ਮਿਲਣ ਕਰਕੇ ਖਰਾਬ ਹੋ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਜਲਦੀ ਬਿਜਲੀ ਦੀ ਸਪਲਾਈ 8 ਘੰਟੇ ਨਾ ਕੀਤੀ ਗਈ ਤਾਂ ਮਜਬੂਰਨ ਕਿਸਾਨਾਂ ਵੱਲੋਂ ਹੁਸ਼ਿਆਰਪੁਰ ਜਲੰਧਰ ਰੋਡ 'ਤੇ ਜਾਮ ਲਗਾਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੌਕੇ ਅਜੀਤ ਪਾਲ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਜਸਪ੍ਰਰੀਤ ਸਿੰਘ, ਰਘੂਵੀਰ ਸਿੰਘ, ਗੁਰਬਥਸ਼ ਸਿੰਘ, ਪ੍ਰਗਟ ਸਿੰਘ, ਇੰਦਰਜੀਤ ਸਿੰਘ, ਮਨਪ੍ਰਰੀਤ ਸਿੰਘ, ਮਨਦੀਪ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ, ਗੁਰਦੇਵ ਸਿੰਘ, ਦੀਪਕ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਜਸਪ੍ਰਰੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।