ਪੱਤਰ ਪ੍ਰਰੇਰਕ, ਐਮਾਂ ਮਾਂਗਟ : ਵਿਦੇਸ਼ ਭੇਜਣ ਦੇ ਨਾਂ 'ਤੇ ਛੇ ਲੱਖ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਥਾਣਾ ਮੁਕੇਰੀਆਂ ਦੀ ਪੁਲਿਸ ਨੇ ਮਾਮਲਾ ਦਰਜ ਕੀਤੀ ਹੈ। ਇਸ ਸਬੰਧੀ ਗੁਰਦਾਸ ਸਿੰਘ ਪੁੱਤਰ ਵਿਧੀ ਸਿੰਘ ਵਾਸੀ ਪਿੰਡ ਖੁੰਡਾ ਥਾਣਾ ਹਾਜੀਪੁਰ ਜ਼ਲਿ੍ਹਾ ਹੁਸ਼ਿਆਰਪੁਰ ਨੇ ਅਰਵਿੰਦਰ ਸਿੰਘ ਹੈਪੀ ਪੁੱਤਰ ਜਗਤਾਰ ਸਿੰਘ ਵਾਸੀ ਮਨਸੂਰਪੁਰ ਥਾਣਾ ਮੁਕੇਰੀਆਂ ਵਿਰੁੱਧ ਸ਼ਿਕਾਇਤ ਕੀਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਸਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ 6 ਲੱਖ ਦੀ ਠੱਗੀ ਮਾਰੀ ਸੀ, ਜਿਸ ਦੀ ਪੁਲਿਸ ਕੋਲ ਲਿਖਤੀ ਸ਼ਿਕਾਇਤ ਕੀਤੀ ਗਈ। ਉਸ ਨੇ ਦੱਸਿਆ ਕਿ ਐੱਸਐੱਸਪੀ ਹੁਸ਼ਿਆਰਪੁਰ ਵੱਲੋਂ ਕਾਰਵਾਈ ਕਰਦੇ ਹੋਏ ਜਾਂਚ ਕਾਰਵਾਈ ਗਈ ਤੇ ਉਕਤ ਵਿਅਕਤੀ ਅਰਵਿੰਦ ਸਿੰਘ ਹੈਪੀ ਨੂੰ ਦੋਸ਼ੀ ਪਾਇਆ ਗਿਆ। ਪੁਲਿਸ ਨੇ ਉਕਤ ਵਿਅਕਤੀ ਖ਼ਲਿਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।